Breaking News >> News >> The Tribune


ਜੰਮੂ-ਕਸ਼ਮੀਰ: ਹੱਦਬੰਦੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ: ਅਮਿਤ ਸ਼ਾਹ


Link [2022-01-22 20:02:28]



ਨਵੀਂ ਦਿੱਲੀ, 22 ਜਨਵਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਮੌਜੂਦਾ ਹੱਦਬੰਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਸ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ ਵਿੱਚ ਸਥਿਤੀ ਆਮ ਵਰਗੀ ਹੋਣ ਮਗਰੋਂ ਸੂਬੇ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਭਾਰਤ ਦਾ ਪਹਿਲਾ 'ਜ਼ਿਲ੍ਹਾ ਗੁੱਡ ਗਵਰਨੈਂਸ ਇੰਡੈਕਸ' ਵਰਚੁਅਲ ਢੰਗ ਨਾਲ ਜਾਰੀ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਜੀਹੀ ਸੂਚੀ ਵਿੱਚ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤਕ ਲੋਕਤੰਤਰ ਪ੍ਰਕਿਰਿਆ ਦਾ ਸਵਾਲ ਹੈ, ਹੱਦਬੰਦੀ ਪ੍ਰਕਿਰਿਆ ਸੁਰੂ ਹੋ ਚੁੱਕੀ ਹੈ ਤੇ ਇਸ ਦੇ ਪੂਰਾ ਹੋਣ 'ਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਸੰਸਦ ਵਿੱਚ ਭਰੋਸਾ ਦਿੱਤਾ ਸੀ ਕਿ ਜੰਮੂ-ਕਸ਼ਮੀਰ ਦਾ ਸੂਬਾਈ ਰੁਤਬਾ ਹਰ ਹਾਲਤ ਵਿੱਚ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦਾ ਬਜਟ 9 ਹਜ਼ਾਰ ਕਰੋੜ ਤੋਂ ਵਧਾ ਕੇ 21 ਹਜ਼ਾਰ ਕਰੋੜ ਰੁਪਏ ਕਰ ਦਿੱਤਾ ਗਿਆ ਹੈ। -ਪੀਟੀਆਈ



Most Read

2024-09-23 20:29:36