ਨਵੀਂ ਦਿੱਲੀ, 19 ਜਨਵਰੀ
ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੱਸਿਆ ਹੈ ਕਿ 9 ਜਨਵਰੀ ਦੀ ਸਵੇਰ ਨੂੰ ਬੰਗਲੌਰ ਹਵਾਈ ਅੱਡੇ 'ਤੇ ਇੰਡੀਗੋ ਦੇ ਦੋ ਜਹਾਜ਼ਾਂ ਦੇ ਉਡਾਣ ਭਰਨ ਤੋਂ ਤੁਰੰਤ ਬਾਅਦ ਆਪਸੀ ਟੱਕਰ ਟਲ ਗਈ। ਉਨ੍ਹਾਂ ਕਿਹਾ ਕਿ ਘਟਨਾ ਕਿਸੇ ਵੀ ਲਾਗਬੁੱਕ ਵਿੱਚ ਦਰਜ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੁਆਰਾ ਇਸ ਦੀ ਰਿਪੋਰਟ ਕੀਤੀ ਗਈ ਸੀ। ਇਸ ਦੌਰਾਨ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਦੇ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗਾ। ਡੀਜੀਸੀਏ ਦੇ ਅਧਿਕਾਰੀਆਂ ਨੇ ਕਿਹਾ ਕਿ ਇੰਡੀਗੋ ਦੇ ਦੋ ਜਹਾਜ਼- 6ਈ455 (ਬੰਗਲੌਰ ਤੋਂ ਕੋਲਕਾਤਾ) ਅਤੇ 6ਈ246 (ਬੰਗਲੌਰ ਤੋਂ ਭੁਵਨੇਸ਼ਵਰ) ਵਿਚਾਲੇ ਇਹ ਟੱਕਰ ਹੋਣੋ ਟਲ ਗਈ।
2024-11-10 07:14:40