Breaking News >> News >> The Tribune


ਲੋਕਾਂ ਦੇ ਹੱਕ ਖ਼ਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ: ਰਾਹੁਲ


Link [2022-01-23 07:15:10]



ਨਵੀਂ ਦਿੱਲੀ, 22 ਜਨਵਰੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਮੋਦੀ ਸਰਕਾਰ ਲੋਕਾਂ ਦੇ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਭੋਜਨ, ਸਿੱਖਿਆ, ਰੁਜ਼ਗਾਰ ਤੇ ਸੂਚਨਾ ਦੇ ਹੱਕਾਂ ਤੋਂ ਬਿਨਾਂ ਕੋਈ ਭਾਰਤ ਦੀ ਕਲਪਨਾ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿਅੰਗ ਕਸਦਿਆਂ ਰਾਹੁਲ ਨੇ ਟਵੀਟ ਕੀਤਾ, 'ਹੱਕਾਂ ਤੋਂ ਬਿਨਾਂ ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਕੀ ਮਤਲਬ ਹੈ? ਮੋਦੀ ਸਰਕਾਰ ਸ਼ੁਰੂ ਤੋਂ ਹੀ ਲੋਕਾਂ ਦੇ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। -ਪੀਟੀਆਈ



Most Read

2024-09-23 18:31:19