Breaking News >> News >> The Tribune


ਸ਼ੋਪੀਆਂ ਵਿੱਚ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ


Link [2022-01-23 07:15:10]



ਸ੍ਰੀਨਗਰ: ਦਹਿਸ਼ਤਗਰਦ ਜਥੇਬੰਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਅਤਿਵਾਦੀ ਅੱਜ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਕਿਲਬਿਲ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ 'ਤੇ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਲੁਕੇ ਹੋਏ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸਦੇ ਜੁਆਬ ਵਜੋਂ ਕੀਤੀ ਗੋਲੀਬਾਰੀ 'ਚ ਦੋ ਦਹਿਸ਼ਤਗਰਦ ਮਾਰੇ ਗਏ ਜੋ ਲਸ਼ਕਰ-ਏ-ਤੋਇਬਾ ਦੇ ਸਹਾਇਕ ਜਥੇਬੰਦੀ 'ਦਿ ਰਸਿਸਟੈਂਸ ਫਰੰਟ' ਦੇ ਮੈਂਬਰ ਸਨ। ਦੋਵਾਂ ਮ੍ਰਿਤਕਾਂ ਦੀ ਪਛਾਣ ਸ਼ੋਪੀਆਂ ਦੇ ਧਨਗਾਮ ਵਾਸੀ ਸਮੀਰ ਅਹਿਮਦ ਸ਼ਾਹ ਤੇ ਪੁਲਵਾਮਾ ਵਾਸੀ ਰਈਸ ਅਹਿਮਦ ਮੀਰ ਵਜੋਂ ਹੋਈ ਹੈ। ਇਸੇ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਪੁਲਵਾਮਾ ਜ਼ਿਲ੍ਹੇ 'ਚੋਂ ਜੈਸ਼-ਏ-ਮੁਹੰਮਦ ਦੇ ਸਹਾਇਕ ਦਹਿਸ਼ਤਗਰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਮੁਤਾਬਕ ਮੁਲਜ਼ਮ ਦੀ ਪਛਾਣ ਉਮੇਰ ਫਾਰੂਕ ਭੱਟ ਵਜੋਂ ਹੋਈ ਹੈ। -ਪੀਟੀਆਈ



Most Read

2024-09-23 18:29:41