Breaking News >> News >> The Tribune


ਯੂਪੀ ਚੋਣਾਂ: 'ਧਰੁਵੀਕਰਨ' ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਕਿਸਾਨ: ਟਿਕੈਤ


Link [2022-01-24 20:42:01]



ਅਲੀਗੜ੍ਹ (ਯੂਪੀ), 24 ਜਨਵਰੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸਮਾਜ ਦੇ 'ਧਰੁਵੀਕਰਨ' ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਵਾਰਥੀ ਹਿੱਤਾਂ ਲਈ ਹਿੰਦੂ-ਮੁਸਲਿਮ ਮੁੱਦਿਆਂ ਨੂੰ ਚੁੱਕ ਕੇ ਉਨ੍ਹਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਲਾਂਭੇ ਕਰਨਾ ਚਾਹੁੰਦੇ ਹਨ। ਉਨ੍ਹਾਂ ਇਗਲਾਸ ਵਿੱਚ ਇਕ ਨਿਜੀ ਸਮਾਗਮ ਦੌਰਾਨ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਕਿਸਾਨ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਸੰਦ ਦੇ ਆਗੂ ਨੂੰ ਚੁਣਨ ਲਈ ਪੂਰੀ ਤਰ੍ਹਾਂ ਸੁਚੇਤ ਹਨ ਤੇ ਉਨ੍ਹਾਂ ਨੂੰ ਕਿਸੇ ਦੀ ਪ੍ਰੇਰਨਾ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਹਿੰਦੂ-ਮੁਸਲਿਮ ਅਤੇ ਜਿਨਾਹ ਸਿਆਸੀ ਭਾਸ਼ਣਾਂ ਦਾ ਹਿੱਸਾ ਹੋਣਗੇ ਅਤੇ ਕਿਸਾਨਾਂ ਨੂੰ ਅਜਿਹੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਹਿੰਦੂ-ਮੁਸਲਿਮ ਅਤੇ ਜਿਨਾਹ 15 ਮਾਰਚ ਤੱਕ ਯੂਪੀ ਵਿੱਚ ਸਰਕਾਰੀ ਮਹਿਮਾਨ ਬਣਨ ਜਾ ਰਹੇ ਹਨ। ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੀ ਪਸੰਦ ਬਾਰੇ ਪੁੱਛੇ ਜਾਣ 'ਤੇ ਟਿਕੈਤ ਨੇ ਕਿਹਾ, 'ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਤੋਂ ਅੱਧੀ ਕੀਮਤ 'ਤੇ ਆਪਣੀ ਉਪਜ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਤਾਂ ਕਿਸੇ ਨੂੰ ਉਨ੍ਹਾਂ ਨੂੰ ਇਹ ਪੁੱਛਣ ਦੀ ਲੋੜ ਨਹੀਂ ਹੈ ਕਿ ਉਹ ਕਿਵੇਂ ਵੋਟ ਪਾਉਣਗੇ।' ਉਨ੍ਹਾਂ ਕਿਹਾ ਕਿ ਕਿਸਾਨ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਸੰਦ ਦੀ ਅਹਿਮੀਅਤ ਬਾਰੇ 'ਪੂਰੀ ਤਰ੍ਹਾਂ ਸੁਚੇਤ' ਹਨ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਦਰਮਿਆਨ ਸੱਤ ਗੇੜਾਂ ਵਿੱਚ ਹੋਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।-ਏਜੰਸੀ



Most Read

2024-09-23 18:36:41