World >> The Tribune


ਬੰਦੀ ਸਿੰਘਾਂ ਦੀ ਰਿਹਾਈ ਲਈ ਬ੍ਰਿਸਬਨ ’ਚ ਰੋਸ ਮੁਜ਼ਾਹਰਾ


Link [2022-01-25 08:34:20]



ਪੱਤਰ ਪ੍ਰੇਰਕਬ੍ਰਿਸਬਨ, 24 ਜਨਵਰੀ

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਤੁਰੰਤ ਰਿਹਾਈ ਲਈ ਆਸਟਰੇਲਿਆਈ ਸਿੱਖ ਸੰਗਤ ਨੇ ਬ੍ਰਿਸਬੇਨ ਦੇ ਜਿਲਮੇਅਰ ਇਲਾਕੇ 'ਚ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ 'ਦੋਹਰੇ ਮਾਪਦੰਡ' ਨਾ ਅਪਣਾਉਣ ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਿਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਦੂਸਰੇ ਪਾਸੇ ਸਿੱਖ ਬੰਦੀ ਪ੍ਰੋ. ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਸੰਗਤ ਅਨੁਸਾਰ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ। ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣੇ ਹੋਏ ਹਨ। ਉਨ੍ਹਾਂ ਤਿੰਨ ਵਾਰ ਰਿਹਾਈ ਦੀ ਫਾਈਲ 'ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੋ. ਭੁੱਲਰ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਆਪਣੀ ਸਜ਼ਾ ਵੀ ਪੂਰੀ ਕਰ ਚੁੱਕੇ ਹਨ, ਫਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ ਹੈ। ਉਨ੍ਹਾਂ ਸਰਕਾਰਾਂ ਦੇ ਨਾਂਹ-ਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਅਦਾਲਤਾਂ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅਦਾਲਤਾਂ ਆਪਣੇ ਪੱਧਰ 'ਤੇ ਅਜਿਹੇ ਮਾਮਲਿਆਂ ਦਾ ਨੋਟਿਸ ਲੈ ਕੇ ਕਾਰਵਾਈ ਕਰ ਸਕਦੀਆਂ ਹਨ। ਅਜਿਹੇ ਜ਼ਿਆਦਾਤਰ ਮਾਮਲੇ ਸਿਆਸਤ ਕਾਰਨ ਲਟਕੇ ਹੋਏ ਹਨ।



Most Read

2024-09-21 17:31:19