Breaking News >> News >> The Tribune


ਸਿਰਸਾ: ਸਾਬਕਾ ਮੰਤਰੀ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ


Link [2022-01-25 15:57:56]



ਪ੍ਰਭੂ ਦਿਆਲ

ਸਿਰਸਾ, 25 ਜਨਵਰੀ

ਹਰਿਆਣਾ ਦੇ ਸਾਬਕਾ ਸਿੱਖਿਆ ਮੰਤਰੀ ਜਗਦੀਸ਼ ਨਹਿਰ ਦੇ ਪੁੱਤਰ ਸੁਰਿੰਦਰ ਨਹਿਰਾ ਤੋਂ ਗੈਂਗਸਟਰਾਂ ਵੱਲੋਂ ਪੈਸਿਆਂ ਦੀ ਮੰਗ ਕੀਤੀ ਗਈ ਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੁਰਿੰਦਰ ਨਹਿਰਾ ਨੇ ਔਢਾਂ ਥਾਣੇ ਵਿੱਚ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ। ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਤੇ ਸਾਬਕਾ ਕੋ-ਆਪਰੇਟਿਵ ਬੈਂਕ ਦੇ ਚੇਅਰਮੈਨ ਸੁਰਿੰਦਰ ਨਹਿਰਾ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੂੰ ਵਟਸਅੱਪ 'ਤੇ ਕਾਲ ਆਈ ਤੇ ਅੱਗੋਂ ਇਕ ਵਿਅਕਤੀ ਨੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।



Most Read

2024-09-23 16:25:30