World >> The Tribune


ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ


Link [2022-01-26 11:55:42]



ਮੌਂਟਰੀਅਲ (ਟਨਸ): ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ ਦਿਖਾ ਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਹੈ। ਮੌਂਟਰੀਅਲ ਦੇ ਤਿੰਨ ਕਾਲਜਾਂ- ਐੱਮ-ਕਾਲਜ, ਸੀਡੀਈ ਅਤੇ ਸੀਸੀਐੱਸਕਿਊ ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਉਂਤਬੰਦੀ ਨਾਲ ਆਪਣੇ ਤਿੰਨੋਂ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਵੱਡੀ ਧੋਖਾਧੜੀ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿੱਚ ਕੈਰਲ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਨਵੀਨ ਫ਼ਰਾਰ ਹੈ। ਨੌਜਵਾਨ ਆਗੂ ਵਰੁਣ ਖੰਨਾ, ਨੇ ਦੱਸਿਆ ਕਿ ਵਿਦਿਆਰਥੀਆਂ ਮੁਤਾਬਕ ਧੋਖਾਧੜੀ ਕਰ ਕੇ ਤਿੰਨ ਕਾਲਜਾਂ ਦੇ ਬੰਦ ਹੋਣ ਨਾਲ ਕੈਨੇਡਾ 'ਚ ਰਹਿੰਦੇ 1500 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ। ਮੀਟਿੰਗ ਵਿੱਚ ਧੋਖਾਧੜੀ ਦੇ ਸ਼ਿਕਾਰ ਤਿੰਨਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਲਈ 13 ਮੈਂਬਰੀ ਕਮੇਟੀ ਦੀ ਬਣਾਈ ਗਈ।



Most Read

2024-09-21 17:45:36