Breaking News >> News >> The Tribune


ਬਜਟ ਸੈਸ਼ਨ ਦੀ ਰਣਨੀਤੀ ਤੈਅ ਕਰਨ ਲਈ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਸ਼ੁੱਕਰਵਾਰ ਨੂੰ


Link [2022-01-27 18:39:36]



ਨਵੀਂ ਦਿੱਲੀ, 27 ਜਨਵਰੀ

ਸੰਸਦ ਦੇ ਬਜਟ ਸੈਸ਼ਨ ਵਿੱਚ ਪਾਰਟੀ ਦੀ ਰਣਨੀਤੀ ਤੈਅ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਸ਼ੁੱਕਰਵਾਰ ਨੂੰ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਪਾਰਟੀ ਦੇ ਸੰਸਦੀ ਰਣਨੀਤੀ ਗਰੁੱਪ ਦੀ ਡਿਜੀਟਲ ਮੀਟਿੰਗ ਹੋਵੇਗੀ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਸੀਨੀਅਰ ਨੇਤਾ ਏਕੇ ਐਂਟਨੀ, ਕੇਸੀ ਵੇਣੂਗੋਪਾਲ, ਆਨੰਦ ਸ਼ਰਮਾ, ਗੌਰਵ ਗੋਗੋਈ, ਕੇ. ਸੁਰੇਸ਼, ਜੈਰਾਮ ਰਮੇਸ਼, ਮਾਨਿਕਮ ਟੈਗੋਰ ਅਤੇ ਰਵਨੀਤ ਸਿੰਘ ਬਿੱਟੂ ਬੈਠਕ ਵਿੱਚ ਹਾਜ਼ਰ ਹੋਣਗੇ। ਇਹ ਮੀਟਿੰਗ ਬਜਟ ਸੈਸ਼ਨ ਵਿੱਚ ਪਾਰਟੀ ਦੀ ਰਣਨੀਤੀ ਤੈਅ ਕਰਨ ਲਈ ਬੁਲਾਈ ਗਈ ਹੈ। ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਨ ਨਾਲ ਸ਼ੁਰੂ ਹੋਵੇਗਾ। ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।



Most Read

2024-09-23 16:26:37