Breaking News >> News >> The Tribune


ਸੁਪਰੀਮ ਕੋਰਟ ਵੱਲੋਂ ਕੇਂਦਰੀ ਮੰਤਰੀ ਦੇ ਵਿਧਾਇਕ ਪੁੱਤਰ ਨੂੰ ਸਮਰਪਣ ਕਰਨ ਦੇ ਹੁਕਮ


Link [2022-01-28 10:16:54]



ਨਵੀਂ ਦਿੱਲੀ, 27 ਜਨਵਰੀ

ਸੁਪਰੀਮ ਕੋਰਟ ਨੇ ਅੱਜ ਭਾਜਪਾ ਦੇ ਮਹਾਰਾਸ਼ਟਰ ਤੋਂ ਵਿਧਾਇਕ ਨਿਤੇਸ਼ ਰਾਣੇ ਨੂੰ ਹੇਠਲੀ ਅਦਾਲਤ ਅੱਗੇ ਸਮਰਪਣ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਉੱਥੇ ਪੇਸ਼ ਹੋ ਕੇ ਜ਼ਮਾਨਤ ਮੰਗ ਸਕਦਾ ਹੈ। ਨਿਤੇਸ਼ ਕੇਂਦਰੀ ਮੰਤਰੀ ਨਾਰਾਇਣ ਰਾਣੇ ਦਾ ਪੁੱਤਰ ਹੈ ਤੇ ਉਸ ਖ਼ਿਲਾਫ਼ ਹੱਤਿਆ ਦੇ ਯਤਨ ਦਾ ਕੇਸ ਦਰਜ ਹੈ। ਇਹ ਕੇਸ ਪਿਛਲੇ ਮਹੀਨੇ ਸਿੰਧੂਦੁਰਗ ਜ਼ਿਲ੍ਹੇ ਵਿਚ ਦਰਜ ਹੋਇਆ ਸੀ। ਸਿਖ਼ਰਲੀ ਅਦਾਲਤ ਨੇ ਉਸ ਨੂੰ ਗ੍ਰਿਫ਼ਤਾਰੀ ਤੋਂ ਦਸ ਦਿਨ ਦੀ ਰਾਹਤ ਦੇ ਦਿੱਤੀ ਹੈ। ਰਾਣੇ ਨੇ ਸੁਪਰੀਮ ਕੋਰਟ ਵਿਚ ਵਿਸ਼ੇਸ਼ ਪਟੀਸ਼ਨ ਦਾਇਰ ਕਰ ਕੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਰਾਣੇ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਰਾਣੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਸ ਦਿਨ ਪਹਿਲਾਂ ਸੁਣਵਾਈ ਦੌਰਾਨ ਦੋਸ਼ ਲਾਇਆ ਸੀ ਕਿ ਇਹ ਮਾਮਲਾ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਉਨ੍ਹਾਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। -ਪੀਟੀਆਈ



Most Read

2024-09-23 14:32:10