Breaking News >> News >> The Tribune


ਨਾਗਰਿਕਾਂ ਦੀ ਜਾਸੂਸੀ ਭਾਜਪਾ ਸਰਕਾਰ ਦੀ ਤਰਜੀਹ: ਪ੍ਰਿਯੰਕਾ ਗਾਂਧੀ


Link [2022-01-31 05:14:05]



ਨਵੀਂ ਦਿੱਲੀ, 30 ਜਨਵਰੀ

ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਬੇਰੁਜ਼ਗਾਰੀ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਹੱਲਾ ਬੋਲਦਿਆਂ ਕਿਹਾ ਕਿ ਸਰਕਾਰ ਦੀ ਪਹਿਲ ਨੌਜਵਾਨਾਂ ਲਈ ਰੁਜ਼ਗਾਰ ਦੀ ਹੋਣੀ ਚਾਹੀਦੀ ਹੈ ਪਰ ਭਾਜਪਾ ਸਰਕਾਰ ਨਾਗਰਿਕਾਂ ਦੀ ਜਾਸੂਸੀ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ।

ਮੀਡੀਆ ਦੀ ਇਕ ਰਿਪੋਰਟ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਵਿਚ 3.03 ਕਰੋੜ ਬੇਰੁਜ਼ਗਾਰ ਨੌਜਵਾਨ ਹਨ, ਨੂੰ ਲੈ ਕੇ ਉਨ੍ਹਾਂ ਸਰਕਾਰ 'ਤੇ ਇਹ ਸ਼ਬਦੀ ਹਮਲਾ ਕੀਤਾ।

ਕਾਂਗਰਸ ਦੀ ਜਨਰਲ ਸਕੱਤਰ ਨੇ ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਸਰਕਾਰ ਖ਼ਿਲਾਫ਼ ਲੱਗ ਰਹੇ ਦੋਸ਼ਾਂ ਦੇ ਹਵਾਲੇ ਨਾਲ ਕਿਹਾ, ''ਸਰਕਾਰ ਦੀ ਪਹਿਲ ਨੌਜਵਾਨਾਂ ਲਈ ਰੁਜ਼ਗਾਰ ਦੀ ਹੋਣੀ ਚਾਹੀਦੀ ਹੈ ਪਰ ਭਾਜਪਾ ਸਰਕਾਰ ਵੱਲੋਂ ਨਾਗਰਿਕਾਂ ਦੀ ਜਾਸੂਸੀ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।'' ਪ੍ਰਿਯੰਕਾ ਗਾਂਧੀ ਨੇ ਹਿੰਦੀ ਵਿਚ ਟਵੀਟ ਕਰ ਕੇ ਕਿਹਾ ਕਿ ਦੇਸ਼ ਨੂੰ ਨੌਜਵਾਨਾਂ ਲਈ ਏਜੰਡੇ ਦੀ ਲੋੜ ਹੈ। ਦੇਸ਼ ਨੂੰ ਨੌਜਵਾਨਾਂ ਲਈ ਰੁਜ਼ਗਾਰ ਸਬੰਧੀ ਯੋਜਨਬੰਦੀ ਦੀ ਲੋੜ ਹੈ। -ਪੀਟੀਆਈ



Most Read

2024-09-23 12:24:28