Breaking News >> News >> The Tribune


ਲੰਬੇ ਸੰਘਰਸ਼ ਲਈ ਤਿਆਰ ਰਹਿਣ ਕਿਸਾਨ: ਟਿਕੈਤ


Link [2022-02-01 07:53:15]



ਨੋਇਡਾ, 31 ਜਨਵਰੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਸਾਨਾਂ ਨੂੰ ਲੰਬੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਨੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ 'ਤੇ ਧੋਖਾ ਕੀਤਾ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ਨੂੰ ਦੇਖਣ ਲਈ ਇਕ ਕਮੇਟੀ ਬਣਾਈ ਜਾਵੇ। ਕਿਸਾਨ ਆਗੂ ਨੇ ਟਵੀਟ ਕੀਤਾ, ''ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਸਰਕਾਰ ਨੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਇਸ ਧੋਖੇ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੇ ਕਿਸਾਨਾਂ ਨੂੰ ਲੰਬੇ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ।''

ਟਿਕੈਤ ਨੇ ਇਕ ਹੋਰ ਟਵੀਟ ਵਿਚ ਕਿਹਾ, ''ਇਹ ਕਿਸਾਨਾਂ ਨਾਲ ਧੋਖਾ ਹੈ ਕਿ ਸੰਘਰਸ਼ ਦੌਰਾਨ ਦਰਜ ਕੀਤੇ ਗਏ ਪੁਲੀਸ ਕੇਸ ਵਾਪਸ ਨਹੀਂ ਲਏ ਗਏ, ਸ਼ਹੀਦਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਬਿਜਲੀ ਬਿੱਲਾਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ।'' -ਪੀਟੀਆਈ



Most Read

2024-09-23 10:32:38