Breaking News >> News >> The Tribune


ਮਜੀਠੀਆ ਦੀ ਪਤਨੀ ਗਨੀਵ ਕੌਰ ਚੋਣ ਮੈਦਾਨ ਵਿੱਚ ਨਿੱਤਰੀ


Link [2022-02-03 04:54:14]



ਰਾਜਨ ਮਾਨ

ਮਜੀਠਾ , 2 ਫਰਵਰੀ

ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਮਜੀਠੀਆ ਵਲੋਂ ਚੋਣ ਨਾ ਲੜਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅੱਜ ਉਨ੍ਹਾਂ ਦੀ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਅਤੇ ਮੰਦਿਰ ਮਾਤਾ ਚਵਿੰਡਾ ਦੇਵੀ ਵਿਖੇ ਨਤਮਸਤਕ ਹੋ ਕੇ ਹਲਕੇ ਵਿਚ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਮਜੀਠਾ ਹਲਕੇ ਵਿੱਚ ਹੁਣ ਸਿਆਸੀ ਅਖਾੜਾ ਭੱਖਣਾ ਸ਼ੁਰੂ ਹੋ ਗਿਆ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਪਹਿਲਾਂ ਹੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਹਲਕੇ ਦੇ ਅਕਾਲੀ ਵਰਕਰ ਵੀ ਪਹਿਲਾਂ ਮਜੀਠੀਆ ਦੇ ਚੋਣ ਲੜਨ ਜਾਂ ਨਾ ਲੜਨ ਨੂੰ ਲੈ ਕੇ ਦੁਚਿੱਤੀ ਵਿੱਚ ਸਨ। ਅੱਜ ਗਨੀਵ ਮਜੀਠੀਆ ਵਲੋਂ ਮੈਦਾਨ ਵਿੱਚ ਨਿੱਤਰਣ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਜੋਸ਼ ਹੈ। ਇਸ ਮੌਕੇ ਗਨੀਵ ਕੌਰ ਨੇ ਕਿਹਾ ਕਿ ਉਨ੍ਹਾਂ ਨੁੰ ਪਰਮਾਤਮਾ 'ਤੇ ਪੂਰਨ ਵਿਸ਼ਵਾਸ ਅਤੇ ਮਜੀਠਾ ਹਲਕੇ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਇਸ ਹਲਕੇ ਤੋਂ ਉਹ ਵੱਡੀ ਜਿੱਤ ਹਾਸਲ ਕਰਨਗੇ।



Most Read

2024-09-23 10:34:38