Breaking News >> News >> The Tribune


ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ’ਚ, ਭਲਕੇ ਪੈ ਸਕਦਾ ਹੈ ਮੀਂਹ


Link [2022-02-03 04:54:14]



ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਫਰਵਰੀ

ਉੱਤਰੀ ਭਾਰਤ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ-ਜੀਵਨ ਪ੍ਰਭਾਵਿਤ ਕੀਤਾ ਹੈ ਜਿਸ ਨਾਲ ਆਉਣ-ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਤ ਹਵਾਵਾਂ ਕਾਰਨ ਠੰਢ ਵਧ ਗਈ ਹੈ ਜਿਸ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 3 ਫਰਵਰੀ ਨੂੰ ਮੀਂਹ ਅਤੇ 4 ਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਠਿੰਡਾ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ ਸਭ ਤੋਂ ਘੱਟ 2.4 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 5 ਡਿਗਰੀ ਸੈਲਸੀਅਸ, ਲੁਧਿਆਣਾ ਦਾ 6.6 ਡਿਗਰੀ ਸੈਲਸੀਅਸ, ਪਟਿਆਲਾ ਦਾ 7.8 ਡਿਗਰੀ ਸੈਲਸੀਅਸ, ਪਠਾਨਕੋਟ ਦਾ 6.6 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 5.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 6 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਦਾ 4.6 ਡਿਗਰੀ ਸੈਲਸੀਅਸ, ਬਰਨਾਲਾ ਦਾ 5.2 ਡਿਗਰੀ ਸੈਲਸੀਅਸ, ਬਠਿੰਡਾ ਦਾ 7.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 4.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 5 ਡਿਗਰੀ ਸੈਲਸੀਅਸ, ਜਲੰਧਰ ਦਾ 3.5 ਡਿਗਰੀ ਸੈਲਸੀਅਸ, ਕਪੂਰਥਲਾ ਦਾ 3.7 ਡਿਗਰੀ ਸੈਲਸੀਅਸ, ਮੋਗਾ ਦਾ 3.1 ਡਿਗਰੀ ਸੈਲਸੀਅਸ, ਮੁਹਾਲੀ ਦਾ 10 ਡਿਗਰੀ ਸੈਲਸੀਅਸ ਤੇ ਮੁਕਤਸਰ ਦਾ ਤਾਪਮਾਨ 3.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਹੈ।

ਹਰਿਆਣਾ ਵਿੱਚ ਸਿਰਸਾ ਦਾ ਘੱਟ ਤੋਂ ਘੱਟ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਹੈ, ਜੋ 4.7 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਅੰਬਾਲਾ ਦਾ ਤਾਪਮਾਨ 9.5 ਡਿਗਰੀ ਸੈਲਸੀਅਸ, ਹਿਸਾਰ ਦਾ 7.6 ਡਿਗਰੀ ਸੈਲਸੀਅਸ, ਕਰਨਾਲ ਦਾ 8.8 ਡਿਗਰੀ ਸੈਲਸੀਅਸ, ਰੋਹਤਕ ਦਾ 10 ਡਿਗਰੀ ਸੈਲਸੀਅਸ, ਗੁਰੂਗ੍ਰਾਮ ਦਾ 8.6 ਡਿਗਰੀ ਸੈਲਸੀਅਸ, ਭਿਵਾਨੀ ਦਾ 8.9 ਡਿਗਰੀ ਸੈਲਸੀਅਸ, ਫਤਿਆਬਾਦ ਦਾ 6.1 ਡਿਗਰੀ ਸੈਲਸੀਅਸ, ਜੀਂਦ ਦਾ 8.8 ਡਿਗਰੀ ਸੈਲਸੀਅਸ ਤੇ ਪੰਚਕੂਲਾ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।



Most Read

2024-09-23 10:36:42