Breaking News >> News >> The Tribune


ਕਾਂਗਰਸ ਦੇ ਉਤਰਾਖੰਡ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਚੰਨੀ ਦਾ ਨਾਂ ਸ਼ਾਮਲ, ਸਿੱਧੂ ਦਾ ਗਾਇਬ


Link [2022-02-03 04:54:14]



ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 2 ਫਰਵਰੀ

ਕਾਂਗਰਸ ਪਾਰਟੀ ਵਿੱਚ ਚਰਨਜੀਤ ਸਿੰਘ ਚੰਨੀ ਦਾ ਕੱਦ ਵਧਦਾ ਜਾ ਰਿਹਾ ਹੈ। ਉੱਤਰਾਖੰਡ ਵਿੱਚ ਪ੍ਰਚਾਰ ਲਈ ਕਾਂਗਰਸ ਵੱਲੋਂ ਐਲਾਨੇ ਸਟਾਰ ਪ੍ਰਚਾਰਕਾਂ ਵਿੱਚ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੈ। ਉੱਤਰਾਖੰਡ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਜਦੋਂ ਕਿ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹਨ। ਇਸ ਸੂਚੀ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਨਹੀਂ ਹੈ। ਉੱਤਰਾਖੰਡ ਦੇ ਹੋਰਨਾਂ ਕਾਂਗਰਸ ਸਟਾਰ ਪ੍ਰਚਾਰਕਾਂ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਮੁੱਖ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਗੁਲਾਮ ਨਬੀ ਆਜ਼ਾਦ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ , ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਸੂਬਾ ਪ੍ਰਧਾਨ ਗਣੇਸ਼ ਗੋਡੀਆਲ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਦਾ ਨਾਂ ਸ਼ਾਮਲ ਹੈ।



Most Read

2024-09-23 08:20:46