Breaking News >> News >> The Tribune


ਤੇਲ ਕੰਪਨੀਆਂ ਨੂੰ ਕੀਮਤਾਂ ਘਟਾਉਣ-ਵਧਾਉਣ ਲਈ ਨਹੀਂ ਕਿਹਾ ਜਾਂਦਾ: ਪੁਰੀ


Link [2022-02-04 01:54:25]



ਨਵੀਂ ਦਿੱਲੀ, 3 ਫਰਵਰੀ

ਪਿਛਲੇ ਤਿੰਨ ਮਹੀਨੇ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹਿਣ ਵਿਚਾਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਸਰਕਾਰ ਤੇਲ ਕੰਪਨੀਆਂ ਨੂੰ ਇਨ੍ਹਾਂ ਦੀਆਂ ਕੀਮਤਾਂ ਘਟਾਉਣ ਜਾਂ ਵਧਾਉਣ ਬਾਰੇ ਨਹੀਂ ਕਹਿੰਦੀ। ਲੋਕ ਸਭਾ 'ਚ ਵੱਖ ਵੱਖ ਮੈਂਬਰਾਂ ਦੇ ਪੂਰਕ ਪ੍ਰਸ਼ਨਾਂ ਦੇ ਜਵਾਬ ਵਿੱਚ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਪੁਰੀ ਨੇ ਕਿਹਾ ਕਿ ਸਾਲ 2014 ਤੋਂ 2021 ਤੱਕ ਸੱਤ ਸਾਲਾਂ ਦੌਰਾਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ 30 ਫੀਸਦ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਕਦਮ ਚੁੱਕੇ ਗਏ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਸਾਡੇ ਸਾਹਮਣੇ ਅਜਿਹੀ ਸਥਿਤੀ ਹੈ ਕਿ ਬਾਜ਼ਾਰ 'ਚ ਮੰਗ ਮੁਕਾਬਲੇ ਘੱਟ ਕੱਚਾ ਤੇਲ ਮੁਹੱਈਆ ਹੈ ਅਤੇ ਇਸ ਲਈ ਕੀਮਤਾਂ ਵੱਧ ਹਨ। ਉਨ੍ਹਾਂ ਕਿਹਾ ਕਿ ਉਹ ਤੇਲ ਉਤਪਾਦਕ ਮੁਲਕਾਂ ਨਾਲ ਸੰਪਰਕ 'ਚ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖੁਦ ਨਿਰਧਾਰਤ ਕਰਦੀਆਂ ਹਨ।



Most Read

2024-09-23 08:32:12