Breaking News >> News >> The Tribune


ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ, ਲੋਕ ਘਰਾਂ ਤੋਂ ਬਾਹਰ ਨਿਕਲੇ


Link [2022-02-05 15:21:08]



ਸ੍ਰੀਨਗਰ, 5 ਫਰਵਰੀ

ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਸ਼ਿੱਦਤ 5.7 ਨਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਸ ਨੇ ਦੱਸਿਆ ਕਿ ਸਵੇਰੇ 9:45 ਵਜੇ ਆਏ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਜ਼ਾਕਿਸਤਾਨ ਸਰਹੱਦ 'ਤੇ ਸੀ। ਜੰਮੂ-ਕਸ਼ਮੀਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ।



Most Read

2024-09-23 06:30:56