World >> The Tribune


ਸੰਯੁਕਤ ਰਾਸ਼ਟਰ ਹਿੰਦੂ, ਸਿੱਖ ਤੇ ਬੁੱਧ ਧਰਮਾਂ ਖ਼ਿਲਾਫ਼ ਹਿੰਸਾ ਨਾਲ ਨਜਿੱਠਣ ਲਈ ਕਦਮ ਚੁੱਕੇ: ਭਾਰਤ


Link [2022-02-05 15:21:38]



ਸੰਯੁਕਤ ਰਾਸ਼ਟਰ, 5 ਫਰਵਰੀ

ਭਾਰਤ ਨੇ ਕੌਮਾਂਤਰੀ ਭਾਈਚਾਰੇ ਨੂੰ ਹਿੰਦੂ, ਸਿੱਖ ਅਤੇ ਬੁੱਧ ਧਰਮ ਸਮੇਤ ਸਾਰੇ ਧਰਮਾਂ ਵਿਰੁੱਧ ਹਿੰਸਾ ਦਾ ਸਾਂਝੇ ਤੌਰ 'ਤੇ ਮੁਕਾਬਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਮਨੁੱਖੀ ਭਾਈਚਾਰੇ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਡਿਜੀਟਲ ਪ੍ਰੋਗਰਾਮ 'ਚ ਇਹ ਗੱਲ ਕਹੀ।ਭਾਰਤ ਨੇ ਯਾਦ ਦਿਵਾਇਆ ਕਿ ਅਫ਼ਗਾਨਿਸਤਾਨ ਦੇ ਬਾਮਿਯਾਨ ਵਿੱਚ ਤਾਲਿਬਾਨ ਵੱਲੋਂ ਬੁੱਧ ਦੀਆਂ ਮੂਰਤੀਆਂ ਨੂੰ ਢਾਹੁਣਾ ਇਸ ਗੱਲ ਦਾ ਸਬੂਤ ਹੈ ਕਿ ਨਫ਼ਰਤ ਦੂਜੇ ਧਰਮਾਂ ਵਿਰੁੱਧ ਕੀ ਕਰ ਸਕਦੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤਿਰੁਮੂਰਤੀ ਨੇ ਕਿਹਾ ਕਿ ਕਿਸੇ ਵੀ ਧਰਮ ਖਾਸ ਕਰਕੇ ਹਿੰਦੂ ਧਰਮ, ਬੁੱਧ ਅਤੇ ਸਿੱਖ ਧਰਮ ਵਿਰੁੱਧ ਡਰ ਦੀ ਭਾਵਨਾ ਪੈਦਾ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸੰਯੁਕਤ ਰਾਸ਼ਟਰ ਨੂੰ ਇਸ ਖਤਰੇ ਨਾਲ ਨਜਿੱਠਣ ਲਈ ਧਿਆਨ ਦੇਣ ਦੀ ਲੋੜ ਹੈ।



Most Read

2024-09-21 12:31:36