Breaking News >> News >> The Tribune


ਜੱਸੀ ਖੰਗੂੜਾ ਨੇ ਫੜਿਆ ‘ਆਪ’ ਦਾ ਝਾੜੂ


Link [2022-02-06 07:14:07]



ਪੱਤਰ ਪ੍ਰੇਰਕ

ਨਵੀਂ ਦਿੱਲੀ, 5 ਫ਼ਰਵਰੀ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾzwnj; ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ।

ਉਨ੍ਹਾਂ ਨੂੰ ਦਿੱਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਉਨ੍ਹਾਂ ਜਿਹੇ ਸੀਨੀਅਰ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਦੱਸਣਾ ਬਣਦਾ ਹੈ ਕਿ ਉਹ 2007 ਵਿੱਚ ਕਾਂਗਰਸ ਟਿਕਟ 'ਤੇ ਵਿਧਾਨ ਸਭਾ ਹਲਕਾ ਕਿਲਾ ਰਾਏਪੁਰ ਤੋਂ ਜਿੱਤੇ ਸਨ।ਸ੍ਰੀ ਖੰਗੂੜਾ ਨੇzwnj; ਕਿਹਾ ਕਿ ਪੰਜਾਬ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣੇਗੀ। ਉਨ੍ਹਾਂ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਉਮੀਦ ਕਰਦਿਆਂ ਕਿਹਾ ਕਿ ਸ੍ਰੀ ਮਾਨ ਪਾਰਦਰਸ਼ੀ ਅਤੇ ਜ਼ਿੰਮੇਵਾਰਾਨਾ ਤਰੀਕੇ ਨਾਲ ਸਰਕਾਰ ਚਲਾਉਣਗੇ।

ਮੰਡੀ ਅਹਿਮਦਗੜ੍ਹ (ਪੱਤਰ ਪ੍ਰੇਰਕ): 'ਆਪ' ਵਿਚ ਸ਼ਾਮਲ ਹੋਏ ਜਸਵੀਰ ਖੰਗੂੜਾ ਨੇ ਫੋਨ 'ਤੇ ਗੱਲ ਕਰਦਿਆਂ ਕਿਹਾ ਕਿ ਉਹ ਦਾਖਾ, ਗਿੱਲ, ਰਾਏਕੋਟ, ਪਾਇਲ ਅਤੇ ਅਮਰਗੜ੍ਹ ਹਲਕਿਆਂ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਦੀ ਅਗਵਾਈ ਵਿੱਚ ਉਨ੍ਹਾਂ ਦਾ ਪਰਿਵਾਰ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਨ੍ਹਾਂ ਹਲਕਿਆਂ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿੱਚ ਚੋਣਾਂ ਤੋਂ ਬਾਅਦ ਚੁਣੀ ਜਾਣ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਹ ਤਬਦੀਲੀ ਲੈ ਕੇ ਆਵੇਗੀ ਜਿਸ ਦੀ ਲੋਕ ਕਈ ਸਾਲਾਂ ਤੋਂ ਉਡੀਕ ਕਰ ਰਹੇ ਹਨ।



Most Read

2024-09-23 06:27:45