Breaking News >> News >> The Tribune


ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ


Link [2022-02-06 12:33:44]



ਮੰਬਈ, 6 ਫਰਵਰੀ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 11 ਜਨਵਰੀ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦਾ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਉਨ੍ਹਾਂ ਨੂੰ ਪਛਾਣ ਫਿਲਮ 'ਮਹਿਲ' ਦੇ ਗੀਤ 'ਆਏਗਾ ਆਨੇ ਵਾਲਾ' ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਦੀਦੀ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੇ ਕਈ ਵੱਕਾਰੀ ਸਨਮਾਨਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਤਿੰਨ ਵਾਰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਸਾਲ 2011 ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।

ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰਨਾਂ ਸਿਆਸੀ ਸ਼ਖਸੀਅਤਾਂ ਅਤੇ ਬੌਲੀਵੁੱਡ ਜਗਤ ਨੇ ਲਤਾ ਮੰਗੇਸ਼ਕਰ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਇਜ਼ਹਾਰ ਕੀਤਾ ਹੈ।



Most Read

2024-09-23 06:29:33