Breaking News >> News >> The Tribune


ਯੂਪੀ ਚੋਣਾਂ: ਚੌਥੇ ਗੇੜ ਲਈ ਜਾਰੀ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸੋਨੀਆ ਦਾ ਨਾਂ ਨਹੀਂ


Link [2022-02-07 04:34:16]



ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਗੇੜ ਲਈ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੈ ਜਦਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਸ ਗੇੜ ਲਈ ਪ੍ਰਚਾਰ ਨਹੀਂ ਕਰਨਗੇ। ਹਾਲਾਂਕਿ, ਇਸ ਗੇੜ ਵਿਚ ਰਾੲੇ ਬਰੇਲੀ ਲੋਕ ਸਭਾ ਹਲਕਾ ਵੀ ਆਉਂਦਾ ਹੈ ਜਿੱਥੋਂ ਦੀ ਉਹ ਨੁਮਾਇੰਦਗੀ ਕਰਦੇ ਹਨ। ਵਿਧਾਨ ਸਭਾ ਚੋਣਾਂ ਦਾ ਚੌਥਾ ਗੇੜ 23 ਫਰਵਰੀ ਨੂੰ ਹੈ ਜਿਸ ਅਧੀਨ ਪੰਜ ਹਲਕਿਆਂ ਬਛਰਾਵਨ-ਐੱਸਸੀ, ਹਰਚੰਦਪੁਰ, ਰਾਏ ਬਰੇਲੀ, ਸਰੇਨੀ ਅਤੇ ਉਂਚਾਹਰ ਸ਼ਾਮਲ ਹਨ। ਇਹ ਰਾਏ ਬਰੇਲੀ ਲੋਕ ਸਭਾ ਹਲਕੇ ਅਧੀਨ ਆਉਂਦੇ ਹਨ। ਇਸ ਗੇੜ ਲਈ ਪਾਰਟੀ ਵੱਲੋਂ ਅੱਜ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਤੋਂ ਇਲਾਵਾ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦਾ ਨਾਂ ਵੀ ਸ਼ਾਮਲ ਹੈ। -ਪੀਟੀਆਈ



Most Read

2024-09-23 06:24:37