Breaking News >> News >> The Tribune


ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ ਤੇ ਮਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਰਾਜ ਸਰਕਾਰਾਂ ਦਾ ਕੰਮ: ਤੋਮਰ


Link [2022-02-11 20:36:11]



ਨਵੀਂ ਦਿੱਲੀ, 11 ਫਰਵਰੀ

ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ, ਜੋ ਕਿਸਾਨ ਅੰਦੋਲਨ ਕਾਰਨ ਬਾਅਦ ਵਿੱਚ ਵਾਪਸ ਲੈ ਲਏ ਗਏ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਪਰਲੇ ਸਦਨ ਵਿੱਚ ਲਿਖਤੀ ਜਵਾਬ ਵਿੱਚ ਕਿਹਾ ਕਿ ਸਰਕਾਰ ਦੀ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਭਵਿੱਖ ਵਿੱਚ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ।

ਉੱਪਰਲੇ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਪੁੱਛਿਆ ਸੀ ਕਿ ਕੀ ਸਰਕਾਰ ਕੋਲ ਭਵਿੱਖ ਵਿੱਚ ਵਾਪਸ ਲਏ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਹੈ। ਸ੍ਰੀ ਖੜਗੇ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ। ਇਸ ਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਫਸਲਾਂ ਦੇ ਦੋਵਾਂ ਸੀਜ਼ਨਾਂ ਵਿੱਚ ਢੁਕਵੀਂ ਔਸਤ ਗੁਣਵੱਤਾ ਦੀਆਂ 22 ਪ੍ਰਮੁੱਖ ਖੇਤੀ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਐਲਾਨ ਕਰਦੀ ਹੈ।



Most Read

2024-09-23 02:30:18