Economy >> The Tribune


ਕੋਵਿਡ ਮਹਾਮਾਰੀ ਦੇ ਬਾਵਜੂਦ ਅਸੀਂ ਮਹਿੰਗਾਈ ਨੂੰ ਸਿਰ ਚੁੱਕਣ ਨਹੀਂ ਦਿੱਤਾ: ਸੀਤਾਰਾਮਨ ਦਾ ਦਾਅਵਾ


Link [2022-02-11 20:36:13]



ਨਵੀਂ ਦਿੱਲੀ, 11 ਫਰਵਰੀ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਭਾਰਤੀ ਅਰਥਵਿਵਸਥਾ ਵਿੱਚ ਸਭ ਤੋਂ ਵੱਡਾ ਸੰਕਟ ਛਾਇਆ ਪਰ ਸਰਕਾਰ ਪ੍ਰਚੂਨ ਮਹਿੰਗਾਈ ਦਰ ਨੂੰ 6.2 ਫੀਸਦੀ 'ਤੇ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੀ। ਵਿੱਤ ਮੰਤਰੀ ਨੇ ਰਾਜ ਸਭਾ 'ਚ ਆਮ ਬਜਟ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਵਿੱਤੀ ਸਾਲ 2022-23 ਦਾ ਬਜਟ ਅਰਥਵਿਵਸਥਾ 'ਚ ਸਥਿਰਤਾ ਲਿਆਉਣ ਲਈ ਹੈ। ਉਨ੍ਹਾਂ ਕਿਹਾ ਕਿ ਬਜਟ ਦਾ ਉਦੇਸ਼ ਅਰਥਵਿਵਸਥਾ ਨੂੰ ਸਥਿਰ ਅਤੇ ਟਿਕਾਊ ਪ੍ਰੇਰਣਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ 2008-09 ਦੇ ਵਿਸ਼ਵ ਵਿੱਤੀ ਸੰਕਟ ਦੌਰਾਨ ਯੂਪੀਏ ਸਰਕਾਰ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਦਿਆਂ ਕਿਹਾ ਕਿ ਉਸ ਵਿਸ਼ਵ ਵਿੱਤੀ ਸੰਕਟ ਦੌਰਾਨ ਪ੍ਰਚੂਨ ਮਹਿੰਗਾਈ ਦਰ 9.1 ਪ੍ਰਤੀਸ਼ਤ ਸੀ, ਜਦੋਂ ਕਿ ਕੋਵਿਡ ਮਹਾਮਾਰੀ ਦੌਰਾਨ ਇਹ 6.2 ਪ੍ਰਤੀਸ਼ਤ ਸੀ, ਜਦੋਂ ਕਿ ਇਸ ਦਾ ਪ੍ਰਭਾਵ ਦੇਸ਼ 'ਤੇ ਪਿਆ।



Most Read

2024-09-20 04:36:59