Breaking News >> News >> The Tribune


‘ਕੀ ਿਨੱਜੀ ਖੇਤਰ ’ਚ ਰਾਖਵੇਂਕਰਨ ’ਤੇ ਇਕੱਠਿਆਂ ਵਿਚਾਰ ਕੀਤਾ ਜਾ ਸਕਦੈ’


Link [2022-02-12 06:13:58]



ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਾਣਨਾ ਚਾਹਿਆ ਹੈ ਕਿ ਕੀ ਸਬੰਧਤ ਧਿਰਾਂ 'ਚ ਇਸ ਗੱਲ 'ਤੇ ਰਾਜ਼ੀ ਹਨ ਕਿ ਪ੍ਰਾਈਵੇਟ ਸੈਕਟਰ 'ਚ ਡੋਮੀਸਾਈਲ ਦੇ ਆਧਾਰ 'ਤੇ ਰਾਖਵੇਂਕਰਨ ਨਾਲ ਸਬੰਧਤ ਮਾਮਲਿਆਂ 'ਤੇ ਇਕੱਠਿਆਂ ਵਿਚਾਰ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਹਰਿਆਣਾ ਦੇ ਲੋਕਾਂ ਲਈ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ 75 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਕਾਨੂੰਨ 'ਤੇ ਅੰਤਰਿਮ ਰੋਕ ਲਗਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਹਰਿਆਣਾ ਸਰਕਾਰ ਦੀ ਅਪੀਲ 'ਤੇ ਸੁਣਵਾਈ ਕਰ ਰਿਹਾ ਹੈ। ਬੈਂਚ ਨੇ ਕਿਹਾ ਕਿ ਉਸ ਨੂੰ ਪਤਾ ਲੱਗਾ ਹੈ ਕਿ ਅਜਿਹੇ ਕਾਨੂੰਨ ਆਂਧਰਾ ਪ੍ਰਦੇਸ਼ ਅਤੇ ਝਾਰਖੰਡ 'ਚ ਪਾਸ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਹਾਈ ਕੋਰਟਾਂ 'ਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਇਸ ਨਾਲ ਸਬੰਧਤ ਤੱਥਾਂ ਦਾ ਪਤਾ ਲਗਾਉਣ ਅਤੇ ਵੇਰਵੇ ਇਕੱਤਰ ਕਰਨ। ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮਹਿਤਾ ਨੇ ਕਿਹਾ ਕਿ ਸਿਰਫ਼ 90 ਸਕਿੰਟ ਦੀ ਸੁਣਵਾਈ ਤੋਂ ਬਾਅਦ ਇਕ ਹੁਕਮ ਰਾਹੀਂ ਕਾਨੂੰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕੁਝ ਲੋਕ ਹੀ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਇਕ ਧਿਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਕਿਹਾ ਕਿ ਇਸ ਮੁੱਦੇ 'ਤੇ ਸੁਪਰੀਮ ਕੋਰਟ ਨੂੰ ਵਿਚਾਰ ਕਰਨ ਦੀ ਲੋੜ ਹੈ। -ਪੀਟੀਆਈ



Most Read

2024-09-23 00:37:21