World >> The Tribune


ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ


Link [2022-02-12 19:35:33]



ਪੈਰਿਸ, 12 ਫਰਵਰੀ

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 ਮੋਟਰਸਾਈਕਲ ਚਾਲਕਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ ਦੋ ਪ੍ਰਦਰਸ਼ਨਕਾਰੀਆਂ ਨੂੰ ਚਾਕੂ, ਹਥੋੜਾ ਤੇ ਹੋਰ ਸਾਮਾਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਦਰਸ਼ਨਕਾਰੀ ਫਰਾਂਸੀਸੀ ਝੰਡੇ ਲਹਿਰਾਉਂਦੇ ਹੋਏ ਤੇ 'ਆਜ਼ਾਦੀ' ਦੇ ਨਾਅਰੇ ਲਗਾਉਂਦੇ ਹੋਏ ਆਨਲਾਈਨ ਸੂਤਰਾਂ ਰਾਹੀਂ ਇਕੱਤਰ ਹੋਏ ਸਨ। -ਪੀਟੀਆਈ



Most Read

2024-09-21 10:37:35