Breaking News >> News >> The Tribune


ਮਾਇਆਵਤੀ ਵੱਲੋਂ ਬੇਰੁਜ਼ਗਾਰੀ ਦੇ ਮੁੱਦੇ ’ਤੇ ਭਾਜਪਾ ਦੀ ਆਲੋਚਨਾ


Link [2022-02-14 08:54:21]



ਲਖਨਊ, 13 ਫਰਵਰੀ

ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਹੁਕਮਰਾਨ ਭਾਜਪਾ 'ਤੇ ਵਰ੍ਹਦਿਆਂ ਕਿਹਾ ਹੈ ਕਿ ਦੇਸ਼ 'ਚ ਬੇਰੁਜ਼ਗਾਰੀ ਨਾ ਹੋਣ ਦੇ ਕੀਤੇ ਜਾ ਰਹੇ ਦਾਅਵੇ ਉਸ ਦੀ 'ਘੁਮੰਡੀ ਸੋਚ' ਦਾ ਪ੍ਰਗਟਾਵਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸੰਸਦ 'ਚ ਭਾਜਪਾ ਵੱਲੋਂ ਦੇਸ਼ 'ਚ ਬੇਰੁਜ਼ਗਾਰੀ ਦੀ ਸਮੱਸਿਆ ਨਾ ਹੋਣ ਦਾ ਕੀਤਾ ਗਿਆ ਦਾਅਵਾ ਘੁਮੰਡੀ ਸੋਚ ਨਹੀਂ ਤਾਂ ਹੋਰ ਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜੇ ਹੋਏ ਹਨ, ਉਹ ਆਪਣੀ ਸੌੜੀ ਸੋਚ ਨੂੰ ਤਿਆਗ ਕੇ ਸਾਹਮਣੇ ਆਉਣ ਤਾਂ ਹੀ ਦੇਸ਼ 'ਚ ਕੁਝ ਵਧੀਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰੀ ਕਰਜ਼ੇ ਦੇ ਬੋਝ ਹੇਠ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦੀਆਂ ਖ਼ਬਰਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ ਪਰ ਹੁਣ ਬੇਰੁਜ਼ਗਾਰ ਨੌਜਵਾਨਾ ਵੱਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ ਵਧਣ ਨਾਲ ਚਿੰਤਾ ਅਤੇ ਗੁੱਸੇ ਦੀ ਲਹਿਰ ਹੈ। -ਪੀਟੀਆਈ



Most Read

2024-09-23 00:35:11