Breaking News >> News >> The Tribune


ਵਾਈਨ ਨੀਤੀ: ਅੰਨਾ ਭੁੱਖ ਹੜਤਾਲ ’ਤੇ ਨਹੀਂ ਬੈਠਣਗੇ


Link [2022-02-14 08:54:21]



ਪੁਣੇ, 13 ਫਰਵਰੀ

ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਭਲਕ ਤੋਂ ਕੀਤੀ ਜਾਣ ਵਾਲੀ ਭੁੱਖ ਹੜਤਾਲ ਹੁਣ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਭੁੱਖ ਹੜਤਾਲ ਮਹਾਰਾਸ਼ਟਰ ਸਰਕਾਰ ਦੀ ਵਾਈਨ ਨੀਤੀ ਖ਼ਿਲਾਫ਼ ਕਰਨ ਦਾ ਐਲਾਨ ਕੀਤਾ ਸੀ। ਮਹਾਰਾਸ਼ਟਰ ਸਰਕਾਰ ਨੇ ਹੁਣ ਅੰਨਾ ਨੂੰ ਯਕੀਨ ਦਿਵਾਇਆ ਹੈ ਕਿ ਇਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਇ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਸੁਪਰਮਾਰਕੀਟਾਂ ਤੇ ਹੋਰਨਾਂ ਦੁਕਾਨਾਂ ਤੇ ਵਾਈਨ ਦੀ ਵਿਕਰੀ ਦੀ ਇਜਾਜ਼ਤ ਦਿੱਤੀ ਸੀ। ਹਜ਼ਾਰੇ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇਸ ਬਾਰੇ ਪੱਤਰ ਵੀ ਲਿਖਿਆ ਸੀ ਤੇ ਕਿਹਾ ਸੀ ਕਿ ਰਾਜ ਦੇ ਲੋਕ ਸਰਕਾਰ ਤੋਂ ਫ਼ੈਸਲਾ ਵਾਪਸ ਲੈਣ ਦੀ ਮੰਗ ਕਰ ਰਹੇ ਹਨ। -ਪੀਟੀਆਈ



Most Read

2024-09-22 22:28:20