Breaking News >> News >> The Tribune


ਪ੍ਰਧਾਨ ਮੰਤਰੀ ਵੱਲੋਂ ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ


Link [2022-02-14 14:14:46]



ਨਵੀਂ ਦਿੱਲੀ, 14 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਪੁਲਵਾਮਾ ਵਿਚ ਸੀਆਰਪੀਐੱਫ ਦੇ ਕਾਫਲੇ 'ਤੇ ਹੋਏ ਅਤਿਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਬਲੀਦਾਨ ਨੇ ਹਰ ਭਾਰਤੀ ਨੂੰ ਦੇਸ਼ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਨ ਲਈ ਪ੍ਰੇਰਿਆ। ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਵਿਚ ਪਾਕਿਸਤਾਨ ਵੱਲੋਂ ਸਪਾਂਸਰਡ ਅਤਿਵਾਦੀ ਹਮਲੇ ਵਿਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਮੋਦੀ ਨੇ ਟਵੀਟ ਕੀਤਾ, ''ਮੈਂ 2019 ਵਿਚ ਅੱਜ ਦੇ ਦਿਨ ਪੁਲਵਾਮਾ ਵਿਚ ਸ਼ਹੀਦ ਹੋਏ ਸਾਰੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੀ ਅਸਾਧਾਰਨ ਸੇਵਾ ਨੂੰ ਯਾਦ ਕਰਦਾ ਹਾਂ।'' -ਪੀਟੀਆਈ



Most Read

2024-09-22 22:25:17