Breaking News >> News >> The Tribune


‘ਵੀਰ ਬਾਲ ਦਿਵਸ’ ਦੇ ਐਲਾਨ ਦੀ ਸ਼ਲਾਘਾ ਕਰਦੇ ਪ੍ਰਧਾਨ ਮੰਤਰੀ ਨੂੰ ਕਈ ਪੱਤਰ ਮਿਲੇ


Link [2022-02-16 09:32:12]



ਨਵੀਂ ਦਿੱਲੀ, 15 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਸਿੱਖ ਸੰਗਠਨਾਂ ਤੇ ਹੋਰਾਂ ਦੇ ਹਜ਼ਾਰਾਂ ਪੱਤਰ ਮਿਲੇ ਹਨ ਜਿਨ੍ਹਾਂ ਵਿਚ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੀ ਸ਼ਲਾਘਾ ਕੀਤੀ ਗਈ ਹੈ।

ਸਰਕਾਰੀ ਸੂਤਰਾਂ ਨੇ ਕਿਹਾ ਕਿ ਲੋਕਾਂ ਨੇ ਇਸ ਨੂੰ ਉਨ੍ਹਾਂ ਲਈ 'ਮਾਣ' ਵਾਲੇ ਪਲ਼ ਕਰਾਰ ਦਿੱਤਾ ਜੋ ਪੂਰੇ ਸੰਸਾਰ ਵਿਚ ਸਿੱਖ ਧਰਮ ਵਿਚ ਸ਼ਰਧਾ ਰੱਖਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਦਾ ਇਸ ਲਈ ਸ਼ੁਕਰੀਆ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈਆਂ ਨੇ ਇਹ ਗੱਲ ਲਿਖੀ ਹੈ ਕਿ ਸਿੱਖ ਭਾਈਚਾਰੇ ਦੇ ਆਗੂਆਂ ਨੇ ਇਸ ਐਲਾਨ ਦਾ ਸਵਾਗਤ ਕੀਤਾ ਸੀ ਜੋ ਮੋਦੀ ਨੇ ਪਿਛਲੇ ਮਹੀਨੇ ਦਸਵੇਂ ਗੁਰੂ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਸੀ। ਮੋਦੀ ਨੇ ਕਿਹਾ ਸੀ ਕਿ ਇਹ ਸਾਹਿਬਜ਼ਾਦਿਆਂ ਦੀ ਦ੍ਰਿੜ੍ਹਤਾ ਤੇ ਨਿਆਂ ਲਈ ਉਨ੍ਹਾਂ ਦੇ ਸੰਘਰਸ਼ ਨੂੰ ਸਿਜਦਾ ਹੈ। -ਪੀਟੀਆਈ



Most Read

2024-09-22 20:22:33