Breaking News >> News >> The Tribune


ਉੱਤਰ ਪ੍ਰਦੇਸ਼ ਸਰਕਾਰ ਪ੍ਰਾਈਵੇਟ ਸਕੂਲਾਂ ’ਚ ਫ਼ੀਸਾਂ ਵਧਾਉਣ ’ਤੇ ਲਾਈ ਪਾਬੰਦੀ ਹਟਾਉਣ ਬਾਰੇ ਵਿਚਾਰ ਕਰੇ: ਅਲਾਹਾਬਾਦ ਹਾਈ ਕੋਰਟ


Link [2022-02-16 22:35:59]



ਲਖਨਊ, 16 ਫਰਵਰੀ

ਅਲਾਹਾਬਾਦ ਹਾਈ ਦੇ ਲਖਨਊ ਬੈਂਚ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ਵਿੱਚ ਪ੍ਰਾਈਵੇਟ ਸਕੂਲਾਂ 'ਚ ਫੀਸ ਵਧਾਉਣ 'ਤੇ ਲਾਈ ਪਾਬੰਦੀ ਹਟਾਉਣ ਬਾਰੇ ਵਿਚਾਰ ਕਰਨ ਲਈ ਆਖਿਆ ਹੈ। ਸੂਬੇ ਵਿੱਚ ਹੁਣ ਸਕੂਲ ਦੁਬਾਰਾ ਖੁੱਲ੍ਹ ਗਏ ਹਨ, ਜਿਹੜੇ ਕਿ ਕਰੋਨਾ ਪਾਬੰਦੀਆਂ ਕਾਰਨ ਬੰਦ ਸਨ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 28 ਫਰਵਰੀ ਤੈਅ ਕੀਤੀ ਹੈ। ਜਸਟਿਸ ਏ.ਆਰ. ਮਸੂਦੀ ਅਤੇ ਜਸਟਿਸ ਐੱਨ.ਕੇ. ਜੌਹਰੀ ਦੇ ਇੱਕ ਡਵੀਜ਼ਨ ਬੈਂਚ ਨੇ ਵੱਲੋਂ ਇਹ ਹੁਕਮ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਜ਼ ਦੀ ਰਿੱਟ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤੇ ਗਏ ਹਨ। ਪਟੀਸ਼ਨਰਾਂ ਨੇ ਸੂਬਾ ਸਰਕਾਰ ਦੇ 7 ਜਨਵਰੀ 2022 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਸਰਕਾਰ ਵੱਲੋਂ ਕਰੋਨਾ ਸਬੰਧੀ ਹਾਲਾਤ ਕਾਰਨ ਪ੍ਰਾਈਵੇਟ ਸਕੂਲਾਂ 'ਚ ਫੀਸ ਵਧਾਉਣ 'ਤੇ ਪਾਬੰਦੀ ਲਾਈ ਗਈ ਹੈ। -ਪੀਟੀਆਈ



Most Read

2024-09-22 20:40:12