Breaking News >> News >> The Tribune


ਤਕਨੀਕੀ ਖਰਾਬੀ ਕਾਰਨ ਜਹਾਜ਼ ਪਰਤਿਆ


Link [2022-02-18 07:14:47]



ਪੱਤਰ ਪ੍ਰੇਰਕ

ਨਵੀਂ ਦਿੱਲੀ, 17 ਫਰਵਰੀ

ਦਿੱਲੀ ਹਵਾਈ ਅੱਡੇ ਤੋਂ ਅੱਜ ਅੰਮ੍ਰਿਤਸਰ ਲਈ ਰਵਾਨਾ ਹੋਏ ਵਿਸਤਾਰਾ ਏਅਰਲਾਈਨਜ਼ ਦੇ ਹਵਾਈ ਜਹਾਜ਼ ਵਿਚ ਤਕਨੀਕੀ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਇਸ ਜਹਾਜ਼ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਵਾਪਸ ਸੱਦ ਲਿਆ ਗਿਆ ਅਤੇ ਉਸ ਦੀ ਥਾਂ ਹੋਰ ਜਹਾਜ਼ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਜਹਾਜ਼ ਦੇ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਤੇ ਮੰਜ਼ਿਲ ਤੱਕ ਪੁੱਜਣ ਵਿੱਚ ਦੇਰ ਹੋਈ। ਏਅਰਲਾਈਨਜ਼ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਜ ਉਡਾਣ ਨੰਬਰ ਯੂਕੇ-697 ਪੰਜਾਬ ਦੇ ਅੰਮ੍ਰਿਤਸਰ ਵੱਲ ਜਾ ਰਹੀ ਸੀ। ਇਸ ਦੌਰਾਨ ਜਹਾਜ਼ ਵਿੱਚ ਤਕਨੀਕੀ ਖਰਾਬੀ ਪਾਈ ਗਈ। ਸਾਵਧਾਨੀ ਵਜੋਂ ਪਾਇਲਟਾਂ ਨੇ ਵਾਪਸ ਮੁੜਨ ਦਾ ਫੈਸਲਾ ਲਿਆ।



Most Read

2024-09-22 18:25:09