Breaking News >> News >> The Tribune


ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸਿੱਖਾਂ ਲਈ ਅੱਠ ਸੀਟਾਂ ਰਾਖਵੀਆਂ ਕਰਨ ਦੀ ਮੰਗ


Link [2022-02-18 07:14:47]



ਸ੍ਰੀਨਗਰ, 17 ਫਰਵਰੀ

ਹੱਦਬੰਦੀ ਕਮਿਸ਼ਨ ਦੇ ਮਸੌਦਾ ਪ੍ਰਸਤਾਵ 'ਤੇ ਆਪਣਾ ਵਿਰੋਧ ਦਰਜ ਕਰਦੇ ਹੋਏ ਸਰਬ ਪਾਰਟੀ ਸਿੱਖ ਤਾਲਮੇਲ ਕਮੇਟੀ (ਏਪੀਐੱਸਸੀਸੀ) ਨੇ ਅੱਜ ਮੰਗ ਕੀਤੀ ਕਿ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਘੱਟੋ-ਘੱਟ ਅੱਠ ਸੀਟਾਂ ਸਿੱਖ ਭਾਈਚਾਰੇ ਲਈ ਰਾਖਵੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਏਪੀਐੱਸਸੀਸੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਨਾ ਨੇ ਇੱਥੇ ਅੱਜ ਇਕ ਬਿਆਨ ਵਿਚ ਕਿਹਾ, ''ਜੇਕਰ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਲਈ 16 ਸੀਟਾਂ ਰਾਖਵੀਆਂ ਕੀਤੀਆਂ ਜਾ ਸਕਦੀਆਂ ਹਨ ਤਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਿੱਖਾਂ ਲਈ ਕੋਈ ਸੀਟ ਰਾਖਵੀਂ ਕਿਉਂ ਨਹੀਂ ਕੀਤੀ ਜਾ ਸਕਦੀ? ਰੈਨਾ ਨੇ ਦਾਅਵਾ ਕੀਤਾ ਕਿ ਸਿੱਖਾਂ ਲਈ ਘੱਟੋ-ਘੱਟ ਅੱਠ ਸੀਟਾਂ ਰਾਖਵੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਹੱਦਬੰਦੀ ਕਮਿਸ਼ਨ ਭਾਜਪਾ ਵੱਲੋਂ ਨਿਰਧਾਰਤ ਏਜੰਡੇ 'ਤੇ ਕੰਮ ਕਰ ਰਿਹਾ ਹੈ। -ਪੀਟੀਆਈ



Most Read

2024-09-22 18:27:57