Breaking News >> News >> The Tribune


ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਮੋਦੀ ਨੂੰ ਘਰ ਜਾ ਕੇ ਮਿਲੇ ਸਿੱਖ ਨੇਤਾ


Link [2022-02-18 10:34:53]



ਨਵੀਂ ਦਿੱਲੀ, 18 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ 'ਤੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਦਾ ਸਵਾਗਤ ਕੀਤਾ। ਇਹ ਮੀਟਿੰਗ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਹੋਈ ਹੈ। ਭਾਰਤੀ ਜਨਤਾ ਪਾਰਟੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਸਿੱਖ ਭਾਈਚਾਰੇ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮੋਦੀ ਨੂੰ ਮਿਲਣ ਵਾਲੇ ਸਿੱਖ ਭਾਈਚਾਰੇ ਦੇ ਨੇਤਾਵਾਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ, ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ਦੇ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਤੇ ਬਾਬਾ ਮੇਜਰ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਜਥੇਦਾਰ ਬਾਬਾ ਸਾਹਿਬ ਸਿੰਘ, ਭੈਣੀ ਸਾਹਿਬ ਦੇ ਨਾਮਧਾਰੀ ਦਰਬਾਰ ਦੇ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਬਾਬਾ ਜੱਸਾ ਸਿੰਘ, ਦਮਦਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਵੀ ਹਾਜ਼ਰੀ ਭਰੀ।



Most Read

2024-09-22 18:29:30