Breaking News >> News >> The Tribune


ਰਾਮ ਰਹੀਮ ਦੀ ਫਰਲੋ ਖ਼ਿਲਾਫ਼ ਹਰਿਆਣਾ ਸਰਕਾਰ ਨੂੰ ਨੋਟਿਸ


Link [2022-02-19 04:14:15]



ਚੰਡੀਗੜ੍ਹ (ਟਨਸ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ 'ਤੇ ਰਿਹਾਅ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਬੀ.ਐੱਸ.ਵਾਲੀਆ ਨੇ ਸੁਣਵਾਈ ਦੀ ਅਗਲੀ ਤਰੀਕ 21 ਫਰਵਰੀ ਨਿਰਧਾਰਿਤ ਕਰ ਦਿੱਤੀ ਹੈ। ਪੰਜਾਬ ਵਿੱਚ ਚੋਣਾਂ ਤੋਂ ਇਕ ਦਿਨ ਮਗਰੋਂ ਹੋਣ ਵਾਲੀ ਸੁਣਵਾਈ ਜਸਟਿਸ ਰਾਜ ਮੋਹਨ ਸਿੰਘ ਵੱਲੋਂ ਕੀਤੀ ਜਾਵੇਗੀ। ਪਟਿਆਲਾ ਵਾਸੀ ਪਟੀਸ਼ਨਰ ਪਰਮਜੀਤ ਸਿੰਘ ਸਹੌਲੀ ਨੇ ਦਾਅਵਾ ਕੀਤਾ ਸੀ ਕਿ ਡੇਰਾ ਮੁਖੀ ਨੂੰ ਚੋਣਾਂ ਤੋਂ ਐਨ ਪਹਿਲਾਂ ਰਿਹਾਅ ਕਰਨਾ ਨਿਰਪੱਖ ਚੋਣਾਂ ਦੀ ਭਾਵਨਾ ਦੇ ਖਿਲਾਫ਼ ਹੈ।



Most Read

2024-09-22 18:30:09