Breaking News >> News >> The Tribune


ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ


Link [2022-02-19 07:34:52]



ਮਨਧੀਰ ਸਿੰਘ ਦਿਓਲਨਵੀਂ ਦਿੱਲੀ, 18 ਫਰਵਰੀ

ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਦਰੜਨ ਦੇ ਮੁੱਖ ਮੁਲਜ਼ਮਾਂ 'ਚੋਂ ਇਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਆਸ਼ੀਸ਼ ਮਿਸ਼ਰਾ ਨੂੰ 10 ਫਰਵਰੀ ਨੂੰ ਅਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ।

ਦਿੱਲੀ 'ਚ ਪਟੀਸ਼ਨ ਪਾਉਣ ਲਈ ਮੌਜੂਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ।

ਮੋਰਚੇ ਦੇ ਵਕੀਲਾਂ ਪ੍ਰਸ਼ਾਂਤ ਭੂਸ਼ਣ ਅਤੇ ਦੁਸ਼ਯੰਤ ਦਵੇ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਨਿਆਂ ਦੇ ਸਰਵੋਤਮ ਹਿੱਤ ਵਿੱਚ ਹੋਵੇਗਾ। ਵਕੀਲਾਂ ਨੇ ਕਿਹਾ ਕਿ ਮਿਸ਼ਰਾ ਦੀ ਰਿਹਾਈ ਕਾਰਨ ਸਬੂਤਾਂ ਨਾਲ ਛੇੜਛਾੜ ਦੀ ਸੰਭਾਵਨਾ ਹੈ ਅਤੇ ਦੋਸ਼ ਲਾਇਆ ਕਿ ਉਹ ਗਵਾਹਾਂ ਨੂੰ ਧਮਕੀਆਂ ਦੇ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਉਨ੍ਹਾਂ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਦੋ ਵਕੀਲਾਂ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀ ਐੱਸ ਪਾਂਡਿਆ ਨੇ ਵੀ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਸਿਟ ਨਾਲ ਜੁੜੇ ਮਾਮਲੇ ਵਿੱਚ ਧਿਰ ਬਣਨ ਲਈ ਬੀਤੇ ਦਿਨੀਂ ਪਟੀਸ਼ਨ ਪਾਈ ਸੀ।

ਇਸ ਤੋਂ ਪਹਿਲਾਂ ਸ਼ਹੀਦ ਗੁਰਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ, ਪੱਤਰਕਾਰ ਰਮਨ ਕਸ਼ਯਪ ਦੇ ਭਰਾ ਪਵਨ ਪ੍ਰਕਾਸ਼, ਸ਼ਹੀਦ ਦਲਜੀਤ ਸਿੰਘ ਦੇ ਭਰਾ ਜਗਜੀਤ ਸਿੰਘ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨ ਆਗੂ ਬਲਜਿੰਦਰ ਸਿੰਘ ਮਾਨ, ਲਖੀਮਪੁਰ ਖੀਰੀ ਤੋਂ ਰਾਮ ਸਿੰਘ ਢਿੱਲੋਂ, ਜੈਮਲ ਸਿੰਘ, ਕਰਮਜੀਤ ਸਿੰਘ ਅਤੇ ਗੱਗੂ ਨੇ ਯੋਗੇਂਦਰ ਯਾਦਵ ਨਾਲ ਮੁਲਾਕਾਤ ਕੀਤੀ।



Most Read

2024-09-22 18:35:49