World >> The Tribune


ਸ੍ਰੀਲੰਕਾ ਵੱਲੋਂ ਛੇ ਭਾਰਤੀ ਮਛੇਰੇ ਗ੍ਰਿਫ਼ਤਾਰ


Link [2022-02-20 09:33:08]



ਕੋਲੰਬੋ: ਸ੍ਰੀਲੰਕਾਈ ਜਲ ਸੈਨਾ ਨੇ ਦੇਸ਼ ਦੇ ਜਲ ਖੇਤਰ ਅੰਦਰ ਨਾਜਾਇਜ਼ ਸ਼ਿਕਾਰ ਕਰਨ ਦੇ ਦੋਸ਼ ਹੇਠ ਅੱਜ ਛੇ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਕਿਸ਼ਤੀ ਵੀ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਇੱਕ ਅਧਿਕਾਰਿਤ ਬਿਆਨ ਵਿੱਚ ਦਿੱਤੀ ਗਈ ਹੈ। ਇਸ ਮਹੀਨੇ ਦੌਰਾਨ ਸ੍ਰੀਲੰਕਾਈ ਜਲ ਖੇਤਰ ਵਿੱਚ ਭਾਰਤੀ ਮਛੇਰਿਆਂ ਦੀ ਗ੍ਰਿਫ਼ਤਾਰੀ ਸਬੰਧੀ ਇਹ ਚੌਥੀ ਘਟਨਾ ਹੈ। ਸ੍ਰੀਲੰਕਾਈ ਜਲ ਸੈਨਾ ਨੇ ਬਿਆਨ ਵਿੱਚ ਕਿਹਾ ਕਿ ਜਾਫਨਾ ਵਿੱਚ ਕੋਵਿਲਾਨ ਲਾਈਟਹਾਊਸ ਦੇ ਉਤਰੀ-ਪੱਛਮੀ ਸਮੁੰਦਰ ਵਿੱਚ ਅੱਜ ਤੜਕੇ ਗਸ਼ਤ ਦੌਰਾਨ ਇਨ੍ਹਾਂ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ, ''ਜਲ ਸੈਨਾ ਨੇ ਸ੍ਰੀਲੰਕਾਈ ਜਲ ਖੇਤਰ ਵਿੱਚ ਗ਼ੈਰ-ਕਾਨੂੰਨੀ ਸ਼ਿਕਾਰ ਕਰਨ ਵਾਲੇ ਛੇ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਇੱਕ ਕਿਸ਼ਤੀ ਵੀ ਜ਼ਬਤ ਕੀਤੀ ਹੈ।'' ਉਨ੍ਹਾਂ ਦੱਸਿਆ ਕਿ ਇਸ ਮਹੀਨੇ ਹੁਣ ਤੱਕ ਘੱਟੋ-ਘੱਟ 29 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਛੇ ਕਿਸ਼ਤੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। -ਪੀਟੀਆਈ



Most Read

2024-09-21 08:40:12