Breaking News >> News >> The Tribune


ਰੇਲਵੇ ਸਟੇਸ਼ਨ ’ਤੇ ਖੜ੍ਹੀ ਰੇਲਗੱਡੀ ਦੇ ਡੱਬੇ ਸੜੇ


Link [2022-02-20 10:14:00]



ਪਟਨਾ, 19 ਫਰਵਰੀ

ਬਿਹਾਰ ਦੇ ਮਧੂਬਨੀ ਰੇਲਵੇ ਸਟੇਸ਼ਨ 'ਤੇ ਖੜ੍ਹੀ ਇਕ ਖਾਲੀ ਰੇਲਗੱਡੀ ਦੇ ਡੱਬੇ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਪੂਰਬ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਵੀਰੇਂਦਰ ਕੁਮਾਰ ਨੇ ਦੱਸਿਆ ਕਿ ਸਵੇਰੇ 9.13 ਵਜੇ ਖਾਲੀ ਖੜ੍ਹੀ ਸਵਤੰਤਰ ਸੈਨਾਨੀ ਸੁਪਰਫਾਸਟ ਐਕਸਪ੍ਰੈੱਸ ਰੇਲਗੱਡੀ ਵਿਚ ਅੱਗ ਲੱਗਣ ਦੀ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿਸ ਡੱਬੇ ਵਿਚ ਅੱਗ ਲੱਗੀ ਉਸ ਸਣੇ ਸਮੁੱਚੀ ਰੇਲਗੱਡੀ ਖਾਲੀ ਪਈ ਸੀ ਇਸ ਵਾਸਤੇ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਤੁਰੰਤ ਕਾਰਵਾਈ ਕਰਦੇ ਹੋਏ 9.50 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਰੇਲਗੱਡੀ ਸ਼ੁੱਕਰਵਾਰ ਰਾਤ ਨੂੰ ਦਿੱਲੀ ਤੋਂ ਮਧੂਬਨੀ ਪਹੁੰਚੀ ਸੀ। -ਪੀਟੀਆਈ



Most Read

2024-09-22 18:36:05