Breaking News >> News >> The Tribune


ਉੱਤਰ ਪ੍ਰਦੇਸ਼ ਵਿਚ ਰਾਤ ਦਾ ਕਰਫਿਊ ਖ਼ਤਮ


Link [2022-02-20 10:14:00]



ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਕਰੋਨਾਵਾਇਰਸ ਮਹਾਮਾਰੀ ਦੇ ਘਟ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਵਿਚ ਰਾਤ ਦਾ ਕਰਫਿਊ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਕਰੋਨਾਵਾਇਰਸ ਦੀ ਤੀਜੀ ਲਹਿਰ ਦੌਰਾਨ ਲਾਗ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਦਾ ਕਰਫਿਊ ਲਗਾਇਆ ਗਿਆ ਸੀ, ਜਿਸ ਵਿਚ 13 ਫਰਵਰੀ ਤੋਂ ਇਕ ਘੰਟੇ ਦੀ ਛੋਟ ਦਿੱਤੀ ਗਈ ਸੀ। ਕਰੋਨਾ ਦੇ ਘਟਦੇ ਕੇਸਾਂ ਦੇ ਮੱਦੇਨਜ਼ਰ ਅੱਜ ਰਾਤ ਤੋਂ ਹੀ ਕਰਫਿਊ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। -ਪੀਟੀਆਈ



Most Read

2024-09-22 18:29:30