Breaking News >> News >> The Tribune


ਅਸਤੀਫ਼ਾ ਸਵੀਕਾਰ ਜਾਂ ਖਾਰਜ ਕਰਨਾ ਮੁੱਖ ਮੰਤਰੀ ਦਾ ਅਧਿਕਾਰ: ਰਾਊਤ


Link [2022-02-26 11:58:01]



ਮੁੰਬਈ, 25 ਫਰਵਰੀ

ਭਾਜਪਾ ਵੱਲੋਂ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਬਰਖ਼ਾਸਤ ਕਰਨ ਦੀ ਕੀਤੀ ਜਾ ਰਹੀ ਮੰਗ ਦੌਰਾਨ ਸ਼ਿਵ ਸੈਨਾ ਨੇਤਾ ਸੰਜੈ ਰਾਊਤ ਨੇ ਅੱਜ ਕਿਹਾ ਕਿ ਆਪਣੇ ਕੈਬਨਿਟ ਸਾਥੀ ਦਾ ਅਸਤੀਫ਼ਾ ਸਵੀਕਾਰ ਜਾਂ ਰੱਦ ਕਰਨਾ ਮੁੱਖ ਮੰਤਰੀ ਊਧਵ ਠਾਕਰ ਦੇ ਵਿਸ਼ੇਸ਼ ਅਧਿਕਾਰ ਹੈ। ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਵਾਬ ਮਲਿਕ, ਜਿਹੜੇ ਕਿ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁੱਖ ਤਰਜਮਾਨ ਹਨ, ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਜਾਂਚ ਲਈ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 3 ਮਾਰਚ ਤੱਕ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ਵਿੱਚ ਹਨ। ਮਲਿਕ ਦੀ ਗ੍ਰਿਫ਼ਤਾਰੀ ਮਗਰੋਂ ਭਾਜਪਾ ਵੱਲੋਂ ਉਨ੍ਹਾਂ ਨੂੰ ਵਜ਼ਾਰਤ ਵਿੱਚੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸੱਤਾਧਾਰੀ ਗੱਠਜੋੜ (ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ) ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।

ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਰਾਊਤ ਨੇ ਕਿਹਾ, ''ਜਿਵੇਂ ਕਿ ਭਾਜਪਾ ਰਾਜਨੀਤੀ ਕਰ ਰਹੀ ਹੈ, ਅਸੀਂ ਵੀ ਕੁਝ ਰਾਜਨੀਤਕ ਕਦਮ ਚੁੱਕਾਂਗੇ।'' -ਪੀਟੀਆਈ



Most Read

2024-09-22 16:30:32