Breaking News >> News >> The Tribune


ਬੰਕਰ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਦਾ ਦ੍ਰਿਸ਼ ਪ੍ਰੇਸ਼ਾਨ ਕਰਨ ਵਾਲਾ: ਰਾਹੁਲ


Link [2022-02-27 05:34:16]



ਨਵੀਂ ਦਿੱਲੀ, 26 ਫਰਵਰੀ

ਕਾਂਗਰਸ ਨੇ ਸ਼ਨਿਚਰਵਾਰ ਨੂੰ ਦੋਸ਼ ਲਗਾਇਆ ਕਿ ਯੂਕਰੇਨ ਵਿੱਚ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਫਸੇ ਹੋਏ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਵਿੱਚ ਵਿਅਸਤ ਹਨ। ਕਾਂਗਰਸ ਪਾਰਟੀ ਦੇ ਸਾਬਕਾ ਮੁਖੀ ਰਾਹੁਲ ਗਾਂਧੀ ਨੇ ਦੋ ਵਿਦਿਆਰਥਣਾਂ ਦੀ ਵੀਡੀਓ ਸਾਂਝੀ ਕਰਦਿਆਂ ਟਵੀਟ ਕੀਤਾ ਕਿ ਬੰਕਰ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਦਾ ਦ੍ਰਿਸ਼ ਪ੍ਰੇਸ਼ਾਨ ਕਰਨ ਵਾਲਾ ਹੈ। ਉਨ੍ਹਾਂ ਲਿਖਿਆ ਕਿ ਕਈ ਵਿਦਿਆਰਥੀ ਪੂਰਬੀ ਯੂਕਰੇਨ ਵਿੱਚ ਫਸੇ ਹੋਏ ਹਨ ਜਿਥੇ ਵੱਡਾ ਹਮਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨਾਲ ਖੜ੍ਹਾ ਹਾਂ। ਸਰਕਾਰ ਨੂੰ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਇਸੇ ਦੌਰਾਨ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਯੂਕਰੇਨ ਵਿੱਚ 20 ਹਜ਼ਾਰ ਤੋਂ ਵਧ ਭਾਰਤੀਆਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ। -ਪੀਟੀਆਈ



Most Read

2024-09-22 16:31:17