Breaking News >> News >> The Tribune


ਜਾਤ ਤੇ ਧਰਮ ਦੇ ਨਾਂ ’ਤੇ ਵੋਟਾਂ ਪਾਉਣ ਕਰ ਕੇ ਯੂਪੀ ਵਿਕਸਤ ਨਹੀਂ ਹੋਇਆ: ਪ੍ਰਿਯੰਕਾ


Link [2022-02-27 05:34:16]



ਬਲਰਾਮਪੁਰ (ਉੱਤਰ ਪ੍ਰਦੇਸ਼), 26 ਫਰਵਰੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉੱਤਰ ਪ੍ਰਦੇਸ਼ ਦੇ ਮਾੜੇ ਹਾਲਾਤ ਲਈ ਜਾਤ ਤੇ ਧਰਮ ਦੀ ਰਾਜਨੀਤੀ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਗੈਰ-ਕਾਂਗਰਸੀ ਸਰਕਾਰਾਂ ਨੇ ਤਿੰਨ ਦਹਾਕਿਆਂ ਵਿਚ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ। ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਲਾਵਾਰਿਸ ਪਸ਼ੂਆਂ ਸਬੰਧੀ ਸਮੱਸਿਆ ਤੋਂ ਅਣਜਾਣ ਕਿਵੇਂ ਰਹਿ ਸਕਦੇ ਹਨ। ਪ੍ਰਿਯੰਕਾ ਨੇ ਪਨਿਆਰਾ ਵਿਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ 30 ਸਾਲਾਂ ਤੋਂ ਇੱਥੇ ਸਿਰਫ਼ ਜਾਤ ਤੇ ਧਰਮ ਦੇ ਨਾਂ 'ਤੇ ਰਾਜਨੀਤੀ ਹੁੰਦੀ ਰਹੀ ਹੈ। -ਪੀਟੀਆਈ



Most Read

2024-09-22 16:19:39