Breaking News >> News >> The Tribune


ਭਾਰਤੀ ਅੰਬੈਸੀ ਨੇ ਯੂਕਰੇਨ ਸਰਕਾਰ ਨੂੰ ਪੱਤਰ ਲਿਖਿਆ


Link [2022-02-27 05:34:16]



ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 26 ਫਰਵਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਅੰਬੈਸੀ 'ਚ ਕਰੀਬ 500 ਤੋਂ ਵੱਧ ਵਿਦਿਆਰਥੀਆਂ ਨੇ ਪਨਾਹ ਲਈ ਹੋਈ ਹੈ ਅਤੇ ਅੱਜ ਵੀ ਉਹ ਜੰਗ ਵਾਲੇ ਮਾਹੌਲ 'ਚੋਂ ਸੁਰੱਖਿਅਤ ਬਾਹਰ ਨਿਕਲਣ ਵਿਚ ਸਫ਼ਲ ਨਹੀਂ ਹੋਏ। ਅੰਬੈਸੀ ਦੇ ਅਧਿਕਾਰੀਆਂ ਨੇ ਭਾਰਤੀ ਵਿਦਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਯੂਕਰੇਨ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ, ਜੋ ਵੀ ਇੱਥੇ ਭਾਰਤੀ ਵਿਦਿਆਰਥੀ ਹਨ ਉਨ੍ਹਾਂ ਨੂੰ ਇਸ ਜੰਗ ਵਾਲੇ ਮਾਹੌਲ 'ਚੋਂ ਕੱਢ ਕੇ ਸੜਕ ਰਸਤੇ ਜਾਂ ਰੇਲ ਰਾਹੀਂ ਨਾਲ ਲੱਗਦੇ ਦੇਸ਼ ਰੋਮਾਨੀਆ, ਹੰਗਰੀ ਤੇ ਪੋਲੈਂਡ ਵਿੱਚ ਸੁਰੱਖਿਅਤ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਸੜਕ ਰਸਤੇ ਜਾਂ ਰੇਲਾਂ ਰਾਹੀਂ ਇਨ੍ਹਾਂ ਸਰਹੱਦੀ ਦੇਸ਼ਾਂ ਵੱਲ ਜਾ ਰਹੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਰਸਤੇ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਭਾਰਤੀ ਅੰਬੈਸੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਇੱਥੋਂ ਉਨ੍ਹਾਂ ਦੀ ਸੁਰੱਖਿਅਤ ਢੰਗ ਨਾਲ ਭਾਰਤ ਵਾਪਸੀ ਕਰਵਾਈ ਜਾ ਸਕੇ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਦੀ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲ ਵੀ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਟਰੈਵਲ ਏਜੰਟਾਂ ਨਾਲ ਸੰਪਰਕ ਕਰ ਕੇ ਅਤੇ ਟੈਕਸੀ ਦਾ ਪ੍ਰਬੰਧ ਕਰ ਕੇ ਅੰਬੈਸੀ ਤੋਂ ਕੁਝ ਕਿਲੋਮੀਟਰ ਦੂਰ ਸਥਿਤ ਰੇਲਵੇ ਸਟੇਸ਼ਨ ਪਹੁੰਚਣ ਮਗਰੋਂ ਨਾਲ ਲੱਗਦੇ ਦੇਸ਼ਾਂ ਦੇ ਸਰਹੱਦੀ ਸ਼ਹਿਰਾਂ ਵਿਚ ਜਾਣਾ ਚਾਹੁੰਦਾ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ 'ਤੇ ਜਾ ਸਕਦਾ ਹੈ ਪਰ ਜੇਕਰ ਕੋਈ ਅੰਬੈਸੀ ਵਿਚ ਹੀ ਰਹਿਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ।



Most Read

2024-09-22 16:27:16