World >> The Tribune


ਪੂਤਿਨ ਨੇ ਗੱਲਬਾਤ ਲਈ ਰੂਸੀ ਵਫ਼ਦ ਬੇਲਾਰੂਸ ਭੇਜਿਆ: ਸ਼ਾਂਤੀ ਵਾਰਤਾ ਲਈ ਤਿਆਰ ਪਰ ਥਾਂ ਬਦਲੋ: ਜ਼ੇਲੈਂਸਕੀ


Link [2022-02-27 12:14:26]



ਮਾਸਕੋ, 27 ਫਰਵਰੀ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਆਪਣਾ ਵਫ਼ਦ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਲਈ ਬੇਲਾਰੂਸ ਦੇ ਸ਼ਹਿਰ ਹੋਮੇਲ ਭੇਜਿਆ ਹੈ। ਵਫ਼ਦ ਵਿੱਚ ਫੌਜੀ ਤੇ ਡਿਪਲੋਮੈਟ ਸ਼ਾਮਲ ਹਨ। ਰੂਸ ਨੇ ਕਿਹਾ ਕਿ ਉਸ ਦਾ ਵਫ਼ਦ ਗੱਲਬਾਤ ਲਈ ਤਿਆਰ ਹੈ ਅਤੇ ਹੁਣ ਯੂਕਰੇਨੀਅਨਾਂ ਦੀ ਉਡੀਕ ਕੀਤੀ ਜਾ ਰਹੀ ਹੈ। ਯੂਕਰੇਨੀ ਅਧਿਕਾਰੀਆਂ ਵੱਲੋਂ ਕੋਈ ਤੁਰੰਤ ਟਿੱਪਣੀ ਨਹੀਂ ਕੀਤੀ ਗਈ ਸੀ, ਜਿਨ੍ਹਾਂ ਨੇ ਪਹਿਲਾਂ ਰੂਸ ਨਾਲ ਸ਼ਾਂਤੀ ਵਾਰਤਾ ਲਈ ਇੱਛਾ ਜ਼ਾਹਰ ਕੀਤੀ ਸੀ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦੇਸ਼ ਰੂਸ ਨਾਲ ਸ਼ਾਂਤੀ ਵਾਰਤਾ ਲਈ ਤਿਆਰ ਹੈ ਪਰ ਬੇਲਾਰੂਸ ਵਿੱਚ ਨਹੀਂ।



Most Read

2024-09-21 06:00:15