Breaking News >> News >> The Tribune


ਡਾਟਾ ਪ੍ਰੋਟੈਕਸ਼ਨ ਬਿੱਲ ਨੂੰ ਮੌਨਸੂਨ ਸੈਸ਼ਨ ਤੱਕ ਸੰਸਦ ਦੀ ਮਨਜ਼ੂਰੀ ਮਿਲਣ ਦੀ ਆਸ: ਵੈਸ਼ਨਵ


Link [2022-02-27 13:14:04]



ਨਵੀਂ ਦਿੱਲੀ, 27 ਫਰਵਰੀ

ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਡਾਟਾ ਸੁਰੱਖਿਆ ਬਿੱਲ ਦੇ ਖਰੜੇ 'ਤੇ ਸਬੰਧਤ ਧਿਰਾਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੂੰ ਮੌਨਸੂਨ ਸੈਸ਼ਨ ਤੱਕ ਇਸ 'ਤੇ ਸੰਸਦ ਦੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਸ੍ਰੀ ਵੈਸ਼ਨਵ ਨੇ ਕਿਹਾ ਕਿ ਡਾਟਾ ਸੁਰੱਖਿਆ ਕਾਨੂੰਨ ਦੇ ਮੌਜੂਦਾ ਡਰਾਫਟ ਨੂੰ ਰੱਦ ਕਰਨ ਦੀ ਕੋਈ ਯੋਜਨਾ ਨਹੀਂ ਹੈ ਅਤੇ ਸਬੰਧਤ ਧਿਰਾਂ ਤੋਂ ਪ੍ਰਾਪਤ ਸੁਝਾਅ ਦੇ ਆਧਾਰ 'ਤੇ ਗੁੰਝਲਦਾਰ ਮੁੱਦਿਆਂ ਦੇ ਹੱਲ ਹੋਣ ਦੀ ਉਮੀਦ ਹੈ। ਇਸ ਮੁੱਦੇ 'ਤੇ ਸੰਸਦੀ ਕਮੇਟੀ ਦੇ ਪੱਧਰ 'ਤੇ ਵੀ ਚਰਚਾ ਚੱਲ ਰਹੀ ਹੈ। ਡਾਟਾ ਪ੍ਰੋਟੈਕਸ਼ਨ ਬਿੱਲ ਵਿੱਚ ਨਾਗਰਿਕਾਂ ਦੇ ਨਿੱਜੀ ਡਾਟਾ ਦੀ ਸੁਰੱਖਿਆ ਲਈ ਵਿਵਸਥਾ ਕਰਨ ਤੋਂ ਇਲਾਵਾ ਡਾਟਾ ਪ੍ਰੋਟੈਕਸ਼ਨ ਅਥਾਰਟੀ ਕਾਇਮ ਕਰਨ ਦੀ ਤਜਵੀਜ਼ ਹੈ। ਇਸ ਵਿਚ ਇਹ ਵਿਵਸਥਾ ਕੀਤੀ ਗਈ ਹੈ ਕਿ ਕੋਈ ਵੀ ਸੰਸਥਾ ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਉਸ ਨਾਲ ਸਬੰਧਤ ਨਿੱਜੀ ਜਾਣਕਾਰੀ ਦੀ ਵਰਤੋਂ ਨਹੀਂ ਕਰ ਸਕੇਗੀ।



Most Read

2024-09-22 14:39:22