Economy >> The Tribune


ਅਗਲੇ ਹਫ਼ਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੇਸ਼ ਵਾਸੀਆਂ ਨੂੰ ਮਿਲੇਗਾ ਤੋਹਫ਼ਾ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਯਕੀਨੀ


Link [2022-03-05 19:39:16]



ਨਵੀਂ ਦਿੱਲੀ, 2 ਮਾਰਚ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਗਲੇ ਹਫ਼ਤੇ ਰਾਜ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ ਤਾਂ ਜੋ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਜਾਣ ਕਾਰਨ 9 ਰੁਪਏ ਪ੍ਰਤੀ ਲਿਟਰ ਦੇ ਪੈ ਰਹੇ ਘਾਟੇ ਨੂੰ ਪੂਰਿਆ ਜਾ ਸਕੇ।

2014 ਦੇ ਮੱਧ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈਆਂ ਹਨ। ਤੇਲ ਮੰਤਰਾਲੇ ਦੇ ਪੈਟਰੋਲੀਅਮ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ (ਪੀਪੀਏਸੀ) ਦੀ ਜਾਣਕਾਰੀ ਅਨੁਸਾਰ 1 ਮਾਰਚ ਨੂੰ ਭਾਰਤ ਵਿੱਚ ਕੱਚੇ ਤੇਲ ਦੀ ਖਰੀਦਦਾਰੀ 102 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ, ਜੋ ਅਗਸਤ 2014 ਤੋਂ ਬਾਅਦ ਸਭ ਤੋਂ ਵੱਧ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਲਈ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਵੋਟਾਂ 7 ਫਰਵਰੀ ਨੂੰ ਹਨ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ। ਸਰਕਾਰੀ ਮਾਲਕੀ ਵਾਲੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚਪੀਸੀਐਲ) ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲਿਟਰ 5.70 ਰੁਪਏ ਦਾ ਨੁਕਸਾਨ ਸਹਿ ਰਹੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੂੰ ਘਾਟਾ ਪੂਰਨ ਲਈ ਤੇਲ ਕੀਮਤਾਂ 9 ਰੁਪਏ ਪ੍ਰਤੀ ਲਿਟਰ ਜਾਂ 10 ਪ੍ਰਤੀਸ਼ਤ ਵਧਾਉਣ ਦੀ ਜ਼ਰੂਰਤ ਹੈ।



Most Read

2024-09-20 03:18:37