Sport >> The Tribune


ਭਾਰਤ-ਸ੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੁਹਾਲੀ ’ਚ ਭਲਕ ਤੋਂ


Link [2022-03-05 19:39:17]



ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 2 ਮਾਰਚ

ਭਾਰਤ ਤੇ ਸ੍ਰੀਲੰਕਾ ਵਿਚਕਾਰ 4 ਮਾਰਚ ਨੂੰ ਖੇਡਿਆ ਜਾਣ ਵਾਲਾ ਪਹਿਲਾ ਟੈਸਟ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਈਐੱਸ ਬਿੰਦਰਾ ਸਟੇਡੀਅਮ (ਮੁਹਾਲੀ) ਵਿਖੇ ਹੋਵੇਗਾ। ਮੁਹਾਲੀ ਦੀ ਡੀਸੀ ਈਸ਼ਾ ਕਾਲੀਆ ਨੇ ਅੱਜ ਕ੍ਰਿਕਟ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮੈਚ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਇਆ ਜਾਵੇ। ਭਾਰਤ ਤੇ ਸ੍ਰੀਲੰਕਾ ਦਾ ਟੈਸਟ ਮੈਚ ਦੇਖਣ ਲਈ ਵੱਡੀ ਗਿਣਤੀ ਦਰਸ਼ਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਡੀਸੀ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਕ੍ਰਿਕਟ ਪ੍ਰੇਮੀਆਂ ਦੀ ਐਂਟਰੀ ਲਈ ਸਾਰੇ ਗੇਟ ਖੋਲ੍ਹੇ ਜਾਣ ਤਾਂ ਜੋ ਕੋਵਿਡ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਇਕੱਠ ਨਾ ਹੋਵੇ ਅਤੇ ਦਰਸ਼ਕ ਨਿਰਧਾਰਿਤ ਦੂਰੀ ਨਾਲ ਸਟੇਡੀਅਮ ਵਿੱਚ ਦਾਖ਼ਲ ਹੋ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਟੇਡੀਅਮ ਵਿੱਚ 50 ਫੀਸਦੀ ਸਮਰੱਥਾ ਨਾਲ ਹੀ ਇਕੱਠ ਕੀਤਾ ਜਾ ਸਕਦਾ ਹੈ। ਡੀਸੀ ਨੇ ਕ੍ਰਿਕਟ ਪ੍ਰੇਮੀਆਂ ਨੂੰ ਵੀ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ, ਮਾਸਕ ਦੀ ਵਰਤੋਂ, ਸੈਨੇਟਾਈਜ਼ ਕਰਨਾ, ਅਤੇ ਆਪਸੀ ਦੂਰੀ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ।



Most Read

2024-09-20 11:51:18