Sport >> The Tribune


ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਹਾਕੀ ਚੈਂਪੀਅਨਸ਼ਿਪ ਜਿੱਤੀ


Link [2022-03-05 19:39:17]



ਪੱਤਰ ਪ੍ਰੇਰਕ

ਅੰਮ੍ਰਿਤਸਰ, 2 ਮਾਰਚ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ 2021-22 ਜਿੱਤ ਲਈ ਹੈ। ਫਾਈਨਲ ਮੈਚ ਜਿੱਤਣ ਮੌਕੇ ਯੂਨੀਵਰਸਿਟੀ ਦੀ ਹਾਕੀ ਟੀਮ ਦੇ ਖਿਡਾਰੀਆਂ ਨੇ ਜਿੱਤ ਦਾ ਜਸ਼ਨ ਮਨਾਉਂਦਿਆਂ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਰਨਰਜ਼ਅੱਪ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਤੀਜੇ ਸਥਾਨ 'ਤੇ ਰਹੀ ਜਦੋਂਕਿ ਲਵਲੀ ਯੂਨੀਵਰਸਿਟੀ ਚੌਥੇ ਸਥਾਨ 'ਤੇ ਰਹੀ।

ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਐਸਟਰੋਟਰਫ ਵਿੱਚ ਖੇਡੇ ਗਏ। ਪਹਿਲਾ ਮੈਚ ਪੰਜਾਬੀ ਯੂਨੀਵਰਸਿਟੀ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਪੰਜਾਬੀ ਯੂਨੀਵਰਸਿਟੀ ਨੇ ਇਹ ਮੁਕਾਬਲਾ 2-1 ਗੋਲਾਂ ਨਾਲ ਜਿੱਤ ਲਿਆ। ਦੂਜੇ ਮੈਚ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਲਵਲੀ ਯੂਵਰਸਿਟੀ ਨੂੰ 4-0 ਨਾਲ ਹਰਾ ਕੇ ਇੱਕ ਤਰਫਾ ਮੈਚ ਜਿੱਤ ਲਿਆ। ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਅਤੇ ਸਹਾਇਕ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਨੇ ਜੇਤੂ ਯੂਨੀਵਰਸਿਟੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।



Most Read

2024-09-20 11:56:08