Sport >> The Tribune


ਫੁਟਬਾਲ ਟੂਰਨਾਮੈਂਟ ਵਿੱਚ ਦਿੱਲੀ ਦੀ ਟੀਮ ਜੇਤੂ


Link [2022-03-05 19:39:17]



ਪੱਤਰ ਪ੍ਰੇਰਕ

ਗੜ੍ਹਸ਼ੰਕਰ, 2 ਮਾਰਚ

ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵੱਲੋਂ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਮਾਹਿਲਪੁਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਖੇਡ ਮੈਦਾਨ ਵਿੱਚ 59ਵੇਂ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਆਲ ਇੰਡੀਆ ਫੁਟਬਾਲ ਟੂਰਨਾਮੈਂਟ ਦੇ ਅੱਜ ਫਾਈਨਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਕਲੱਬ ਵਰਗ ਦੇ ਫਾਈਨਲ ਮੈਚ ਵਿੱਚ ਫੁਟਬਾਲ ਕਲੱਬ ਦਿੱਲੀ ਨੇ ਖਾਲਸਾ ਵਾਰੀਅਰਜ਼ ਕੁਰਾਲੀ ਨੂੰ 1-0 ਦੇ ਅੰਤਰ ਨਾਲ ਹਰਾ ਕੇ ਦੋ ਲੱਖ ਰੁਪਏ ਦੀ ਰਾਸ਼ੀ ਅਤੇ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ। ਉਪ ਜੇਤੂ ਟੀਮ ਨੂੰ ਡੇਢ ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਕਾਲਜ ਵਰਗ ਵਿੱਚ ਖਾਲਸਾ ਕਾਲਜ ਗੜ੍ਹਸ਼ੰਕਰ ਨੇ ਡੀਏਵੀ ਕਾਲਜ ਫਗਵਾੜਾ ਨੂੰ 4-0 ਦੇ ਫਰਕ ਨਾਲ ਹਰਾ ਕੇ 75 ਹਜ਼ਾਰ ਰੁਪਏ ਦੀ ਜੇਤੂ ਰਾਸ਼ੀ ਅਤੇ ਚੈਂਪੀਅਨਸ਼ਿਪ ਟਰਾਫੀ 'ਤੇ ਕਬਜ਼ਾ ਕੀਤਾ। ਉੱਪ ਜੇਤੂ ਟੀਮ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਅੰਡਰ 17 ਵਰਗ ਵਿੱਚ ਮਿਨਰਵਾ ਫੁਟਬਾਲ ਕਲੱਬ ਚੰਡੀਗੜ੍ਹ ਨੇ ਸੰਤ ਬਾਬਾ ਭਾਗ ਸਿੰਘ ਫੁਟਬਾਲ ਅਕੈਡਮੀ ਖਿਆਲਾ ਨੂੰ 2-1 ਦੇ ਫਰਕ ਨਾਲ ਹਰਾਇਆ। ਜੇਤੂ ਅਤੇ ਉਪ ਜੇਤੂ ਟੀਮ ਨੂੰ ਕ੍ਰਮਵਾਰ ਇਕੱਤੀ ਹਜ਼ਾਰ ਅਤੇ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ ਤੇ ਟਰਾਫੀ ਨਾਲ ਨਿਵਾਜਿਆ ਗਿਆ। ਅੱਜ ਦੇ ਮੈਚਾਂ ਮੌਕੇ ਮੁੱਖ ਮਹਿਮਾਨ ਵੱਜੋਂ ਰਿਐਲਟੀ ਚੰਡੀਗੜ੍ਹ ਦੇ ਡਾਇਰੈਕਟਰ ਕਰਨਲ ਨਰਿੰਦਰਪਾਲ ਸਿੰਘ ਬੈਂਸ, ਕਮਲ ਬੈਂਸ ਤੇ ਗੁਣਵੰਤ ਕੌਰ ਆਦਿ ਨੇ ਸ਼ਿਰਕਤ ਕੀਤੀ।



Most Read

2024-09-20 11:41:52