Breaking News >> News >> The Tribune


ਰਾਸ਼ਟਰਪਤੀ ਭਵਨ ਵਿੱਚ ਦੌੜ ਕਰਵਾਈ


Link [2022-03-07 04:33:53]



ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਸਮਾਰੋਹ ਤਹਿਤ ਫਿੱਟਨੈਸ ਅਤੇ ਚੰਗੀ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਅੱਜ ਇੱਥੇ ਰਾਸ਼ਟਰਪਤੀ ਭਵਨ ਵਿਖੇ ਦੌੜ ਕਰਵਾਈ। ਇਹ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਪਹਿਲ ਹੈ। ਰਾਸ਼ਟਰਪਤੀ ਦਫ਼ਤਰ ਨੇ ਬਿਆਨ ਵਿੱਚ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਨੇ ਦੌੜ ਨੂੰ ਹਰੀ ਝੰਡੀ ਵਿਖਾਈ। ਪੰਜ ਕਿਲੋਮੀਟਰ ਦੀ ਦੌੜ ਰਾਸ਼ਟਰਪਤੀ ਭਵਨ ਦੇ ਵਿਹੜੇ ਤੋਂ ਸ਼ੁਰੂ ਹੋਈ ਅਤੇ ਰਾਸ਼ਟਰਪਤੀ ਭਵਨ ਦੇ ਖੇਡ ਕੰਪਲੈਕਸ ਵਿੱਚ ਸਮਾਪਤ ਹੋ ਗਈ। ਰਾਸ਼ਟਰਪਤੀ ਨਾਲ ਰਾਸ਼ਟਰਪਤੀ ਸਕੱਤਰੇਤ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੌੜ ਵਿੱਚ ਹਿੱਸਾ ਲਿਆ। -ਪੀਟੀਆਈ



Most Read

2024-09-22 14:28:40