Breaking News >> News >> The Tribune


ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ’ਤੇ ਹੱਥਗੋਲੇ ਨਾਲ ਹਮਲਾ


Link [2022-03-07 07:54:03]



ਸ੍ਰੀਨਗਰ: ਦਹਿਸ਼ਤਗਰਦਾਂ ਵੱਲੋਂ ਇੱਥੇ ਹਰੀ ਸਿੰਘ ਹਾਈ ਸਟਰੀਟ ਇਲਾਕੇ ਵਿੱਚ ਸੁਰੱਖਿਆ ਬਲਾਂ 'ਤੇ ਹੱਥਗੋਲੇ ਨਾਲ ਕੀਤੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਘਟਨਾ ਵਿੱਚ ਇੱਕ ਪੁਲੀਸ ਮੁਲਾਜ਼ਮ ਸਣੇ 24 ਹੋਰ ਜ਼ਖ਼ਮੀ ਹੋਏ ਹਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਅੱਜ ਦੱਸਿਆ, ''ਦਹਿਸ਼ਤਗਰਦਾਂ ਵੱਲੋਂ ਹਰੀ ਸਿੰਘ ਹਾਈ ਸਟਰੀਟ ਵਿੱਚ ਤਾਇਨਾਤ ਪੁਲੀਸ ਅਤੇ ਸੁਰੱਖਿਆ ਬਲਾਂ 'ਤੇ ਸ਼ਾਮ 4.20 ਵਜੇ ਹੱਥਗੋਲਾ ਸੁੱਟਿਆ ਗਿਆ।'' ਉਨ੍ਹਾਂ ਦੱਸਿਆ ਕਿ ਧਮਾਕੇ ਕਾਰਨ ਇੱਕ ਪੁਲੀਸ ਮੁਲਾਜ਼ਮ ਅਤੇ 24 ਹੋਰ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇੱਕ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਹਿਰ ਦੇ ਨੌਹੱਟਾ ਇਲਾਕਾ ਵਾਸੀ ਮੁਹੰਮਦ ਅਸਲਮ ਮਖਦੂਮੀ (70) ਵਜੋਂ ਹੋਈ ਹੈ। ਅਧਿਕਾਰੀ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਦੋ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੇ ਇਸ ਦਹਿਸ਼ਤੀ ਹਮਲੇ ਦੀ ਨਿਖੇਧੀ ਕਰਦਿਆਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਦੁਆ ਕੀਤੀ ਹੈ। ਪੀਪਲਜ਼ ਕਾਨਫਰੰਸ ਦੇ ਨੇਤਾ ਸਜਾਦ ਲੋਨ, ਅਪਨੀ ਪਾਰਟੀ ਦੇ ਪ੍ਰਧਾਨ ਅਲਤਾਫ਼ ਬੁਖਾਰੀ ਤੇ ਜੰਮੂ-ਕਸ਼ਮੀਰ ਭਾਜਪਾ ਦੇ ਤਰਜਮਾਨ ਅਲਤਾਫ਼ ਠਾਕੁਰ ਨੇ ਵੀ ਹਮਲੇ ਦੀ ਨਿਖੇਧੀ ਕੀਤੀ ਹੈ। -ਪੀਟੀਆਈ

ਭਾਰਤ-ਪਾਕਿਸਤਾਨ ਖੂਨ ਖਰਾਬਾ ਰੋਕਣ ਲਈ ਕੁਝ ਨਹੀਂ ਕਰ ਰਹੇ: ਮਹਿਬੂਬਾ

ਪੀਡੀਪੀ ਮੁਖੀ ਮੁਫ਼ਤੀ ਨੇ ਟਵੀਟ ਕੀਤਾ, ''ਮੈਂ ਇਸ ਦਹਿਸ਼ਤੀ ਹਮਲੇ ਨਿਖੇਧੀ ਕਰਦੀ ਹਾਂ। ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਆਪਣੀਆਂ ਜਾਨਾਂ ਕੁਰਬਾਨ ਕਰਨੀਆਂ ਪੈ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਭਾਰਤ ਜਾਂ ਪਾਕਿਸਤਾਨ ਵੱਲੋਂ ਇਸ ਖੂਨ ਖਰਾਬੇ ਨੂੰ ਰੋਕਣ ਲਈ ਕੁਝ ਨਹੀਂ ਕੀਤਾ ਜਾ ਰਿਹਾ। ਮੇਰੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।''



Most Read

2024-09-22 14:44:20